ਦੇਰ ਸ਼ਾਮ ਇਸ ਹੱਤਿਆ ਦੇ ਮਾਮਲੇ ’ਚ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ’ਚ ਹਰ ਰਾਜਨੀਤਿਕ, ਕਿਸਾਨ ਜਥੇਬੰਦੀ ਦੇ ਇਕ-ਇਕ ਨੁਮਾਇੰਦੇ ਤੋਂ ਇਲਾਵਾ ਸਮਾਜਿਕ ਕਾਰਕੁਨਾਂ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ। ਸੰਘਰਸ਼ ਕਮੇਟੀ ਦੇ ਬੁਲਾਰੇ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਦੱਸਿਆ ਕਿ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ੈਸਲਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਦੀ ਬਰਖ਼ਾਸਤਗੀ ਦੇ ਨਾਲ ਹੀ ਨਸ਼ਿਆਂ ਤੋਂ ਇਲਾਵਾ ਝੋਟੇ ਦੀ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਤੱਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਤੇ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।