18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਧਰੁਵ ਰਾਠੀ ਨੂੰ 8 ਸਾਲ ਪੁਰਾਣੇ ਮਾਮਲੇ ’ਚ ਜ਼ਮਾਨਤੀ ਵਰੰਟ ਜਾਰੀ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਸਾਕੇਤ ਕੋਰਟ ਨੇ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ 8 ਸਾਲ ਪੁਰਾਣੇ ਅਪਰਾਧਿਕ ਮਾਣਹਾਨੀ ਦੇ ਕੇਸ ’ਚ ਜ਼ਮਾਨਤੀ ਵਰੰਟ ਜਾਰੀ ਕੀਤਾ ਹੈ। ਅਦਾਲਤ ਦੇ ਜੁਡੀਸ਼ੀਅਲ ...

ਅਜੀਤ ਡੈਸਕ 18-10-2026

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਸਾਕੇਤ ਕੋਰਟ ਨੇ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ 8 ਸਾਲ ਪੁਰਾਣੇ ਅਪਰਾਧਿਕ ਮਾਣਹਾਨੀ ਦੇ ਕੇਸ ’ਚ ਜ਼ਮਾਨਤੀ ਵਰੰਟ ਜਾਰੀ ਕੀਤਾ ਹੈ। ਅਦਾਲਤ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਰਾਹੁਲ ਜੈਨ ਨੇ ਇਹ ਕਾਰਵਾਈ ਸਨਿੱਚਰਵਾਰ ਨੂੰ ਸੁਣਵਾਈ ਦੌਰਾਨ ਕੀਤੀ। ਦੱਸਣਯੋਗ ਹੈ ਕਿ ਇਹ ਮਾਮਲਾ ਧਰੁਵ ਰਾਠੀ ਦੁਆਰਾ ਸਾਲ 2018 ’ਚ ਅੱਪਲੋਡ ਕੀਤੀ ਗਈ ਇਕ ਵੀਡੀਓ ‘ਬੀਜੇਪੀ ਆਈਟੀ ਸੈੱਲ ਪਾਰਟ 2’ ਨਾਲ ਸੰਬੰਧਿਤ ਹੈ। ਇਸ ਵੀਡੀਓ ਖ਼ਿਲਾਫ਼ ਭਾਜਪਾ ਆਈ.ਟੀ. ਸੈੱਲ ਦੇ ਮੈਂਬਰ ਵਿਕਾਸ ਪਾਂਡੇ ਨੇ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 31 ਅਕਤੂਬਰ ਤੈਅ ਕੀਤੀ ਹੈ।

ਪਿਛਲੀ ਖ਼ਬਰ ਕੁਪਵਾੜਾ ’ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਹਲਾਕ ਅਗਲੀ ਖ਼ਬਰ ਅਸਦੁਦੀਨ ਓਵੈਸੀ ਤੋਂ ਸਿੱਖੇ ਵਿਰੋਧੀ ਧਿਰ-ਕਿਰਨ ਰਿਜਿਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।