20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਆਂਢੀ ਰਾਜਾਂ ’ਚ ਜੰਮੂ-ਕਸ਼ਮੀਰ ਦੀਆਂ ਬੱਸਾਂ ’ਤੇ ਹਮਲੇ ਨਿੰਦਣਯੋਗ-ਫਾਰੂਕ ਅਬਦੁੱਲਾ

ਗੁਆਂਢੀ ਰਾਜਾਂ ’ਚ ਜੰਮੂ-ਕਸ਼ਮੀਰ ਦੀਆਂ ਬੱਸਾਂ ’ਤੇ ਹਮਲੇ ਨਿੰਦਣਯੋਗ-ਫਾਰੂਕ ਅਬਦੁੱਲਾ

ਅਜੀਤ ਡੈਸਕ 20-10-2026

ਸ੍ਰੀਨਗਰ, 19 ਅਕਤੂਬਰ (ਪੀ.ਟੀ.ਆਈ.)-ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਗੁਆਂਢੀ ਰਾਜਾਂ ਵਿਚ ਜੰਮੂ-ਕਸ਼ਮੀਰ ਦੀਆਂ ਰਜਿਸਟਰਡ ਬੱਸਾਂ ’ਤੇ ਹੋ ਰਹੇ ਹਮਲੇ ਨਿੰਦਣਯੋਗ ਹਨ ਅਤੇ ਇਹ ਸਥਿਤੀ ਨੂੰ ਵਿਗਾੜ ਸਕਦੇ ਹਨ ਤੇ ਇਨ੍ਹਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਮੱਧ ਕਸ਼ਮੀਰ ’ਚ ਪਾਰਟੀ ਦੇ ਇਕ ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਰੂਕ ਅਬਦੁੱਲਾ ਨੇ ਕਿਹਾ, ਹਰਿਆਣਾ ਵਿਚ ਬੱਸਾਂ ’ਤੇ ਹੋਏ ਹਮਲੇ ਦੇ ਸਬੰਧ ਵਿਚ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਇਸ ’ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਇਨ੍ਹਾਂ ਹਮਲਿਆਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ ਅਤੇ ਜੋ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਦੱਖਣੀ ਯਮਨ ’ਚ ਹੂਤੀ ਬਾਗੀਆਂ ਵਲੋਂ ਸਰਕਾਰੀ ਫੌਜੀ ਕੈਂਪ ’ਤੇ ਹਮਲਾ-53 ਹਲਾਕ ਅਗਲੀ ਖ਼ਬਰ ਮਹਿਤਪੁਰ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।