20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਅਜੀਤ ਡੈਸਕ 20-10-2026

ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ  ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਗੁਰੂ ਦਰਬਾਰ ’ਚ ਸ਼ਰਧਾਪੂਰਵਕ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਪੰਜਾਬ ਦੀ ਖੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਰਾਜਪਾਲ ਨੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਪਵਿੱਤਰ ਸ਼ਸਤਰਾਂ ਤੇ ਗੁਰੂ ਮਹਾਰਾਜ ਦੇ ਜੋੜਾ ਸਾਹਿਬ ਦੇ ਵੀ ਦਰਸ਼ਨ ਕੀਤੇ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਕਟਾਰੀਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦਿਆਂ ਗੁਰੂ ਸਾਹਿਬ ਦੇ ਪਵਿੱਤਰ ਚੋਲਾ ਸਾਹਿਬ ਅਤੇ ਜੋੜਾ ਸਾਹਿਬ ਦੇ ਵੀ ਦਰਸ਼ਨ ਕਰਵਾਏ। ਇਸ ਦੌਰਾਨ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਤੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਤੇ ਜੈਨ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਜੈਨ ਵੀ ਮੌਜੂਦ ਸਨ।

ਪਿਛਲੀ ਖ਼ਬਰ ਹਾਦਸੇ ’ਚ ਲੱਤ ਗੁਆਉਣ ਵਾਲੀ ਔਰਤ ਨੂੰ ਟ੍ਰਿਬਿਊਨਲ ਵਲੋਂ 2.55 ਕਰੋੜ ਦਾ ਮੁਆਵਜ਼ਾ ਦੇਣ ਦਾ ਹੁਕਮ ਅਗਲੀ ਖ਼ਬਰ ਯੂ.ਏ.ਈ. ਦੇ ਉਪ ਪ੍ਰਧਾਨ ਮੰਤਰੀ 2 ਦਿਨਾਂ ਦੇ ਦੌਰੇ ’ਤੇ ਭਾਰਤ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।