22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਟਾ ਹੱਤਿਆ ਕਾਂਡ : ਡੀ.ਐੱਸ.ਪੀ. ਮਾਨਸਾ ਤੇ ਡਰੱਗ ਇੰਸਪੈਕਟਰ ਮੁਅੱਤਲ

* ਪੋਸਟਮਾਰਟਮ ਦਾ ਅੜਿੱਕਾ ਬਰਕਰਾਰ * ਪੰਜਾਬ ਸਰਕਾਰ ਦੀ ਐਕਸ਼ਨ ਕਮੇਟੀ ਨਾਲ ਦੂਸਰੀ ਮੀਟਿੰਗ ਵੀ ਰਹੀ ਬੇਸਿੱਟਾ ਬਲਵਿੰਦਰ ਸਿੰਘ ਧਾਲੀਵਾਲ/ ਗੁਰਚੇਤ ਸਿੰਘ ਫੱਤੇਵਾਲੀਆ ​ਮਾਨਸਾ, 21 ਅਕਤੂਬਰ-ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ ਅੱਜ ਡੀ.ਐੱਸ.ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਮੁਅੱਤਲ ...

ਅਜੀਤ ਡੈਸਕ 22-10-2026

ਬਲਵਿੰਦਰ ਸਿੰਘ ਧਾਲੀਵਾਲ/ ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 21 ਅਕਤੂਬਰ-ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ ਅੱਜ ਡੀ.ਐੱਸ.ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸ਼ਹਿਰੀ-1 ਮਾਨਸਾ ਦੀ ਮੁਖੀ ਇੰਸਪੈਕਟਰ ਬੇਅੰਤ ਕੌਰ ਨੂੰ ਵੀ ਮੁਅੱਤਲ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਕਮੇਟੀ ’ਚ ਸ਼ਾਮਿਲ ਸੀਨੀਅਰ ਆਈ.ਏ.ਐੱਸ. ਕੰਵਲਪ੍ਰੀਤ ਕੌਰ ਬਰਾੜ, ਆਈ.ਏ.ਐੱਸ. ਅਪਨੀਤ ਰਿਆਤ ਤੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੀ ਐਕਸ਼ਨ ਕਮੇਟੀ ਨਾਲ ਲੰਬੀ ਮੀਟਿੰਗ ਚੱਲੀ ਪਰ ਕਿਸੇ ਸਿੱਟੇ ’ਤੇ ਨਾ ਪਹੁੰਚੀ। ਕਮੇਟੀ ਮੁਖੀ ਅਪਨੀਤ ਰਿਆਤ ਨੇ ਮੀਟਿੰਗ ਦੌਰਾਨ ਦੱਸਿਆ ਕਿ ਉਪਰੋਕਤ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਪਰ ਕਮੇਟੀ ਮੈਂਬਰ ਇਸ ਮੁੱਦੇ ’ਤੇ ਕੁਝ ਨਹੀਂ ਬੋਲ ਰਹੇ। ਉਹ ਇਹੋ ਆਖਦੇ ਹਨ ਕਿ ਮੀਟਿੰਗ ਮੌਕੇ ਸਿਰਫ਼ ਭਰੋਸੇ ਹੀ ਮਿਲੇ ਹਨ ਨਾ ਕਿ ਮੁਅੱਤਲੀ ਦੇ ਪੱਤਰ ਦਿੱਤੇ ਗਏ। ਇਸੇ ਦੌਰਾਨ ਵੈਭਵ ਚੌਧਰੀ ਐਸ.ਐਸ.ਪੀ. ਮਾਨਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਡੀ.ਐੱਸ.ਪੀ. ਤੇ ਡਰੱਗ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੀਟਿੰਗ ਮੌਕੇ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਸੀ.ਬੀ.ਆਈ. ਵਲੋਂ ਹੱਤਿਆ ਕਾਂਡ ਦੀ ਜਾਂਚ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਐਕਸ਼ਨ ਕਮੇਟੀ ਵਲੋਂ ਦਿੱਤੀਆਂ ਸਾਰੀਆਂ ਮੰਗਾਂ ਵੀ ਪੰਜਾਬ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ, ਜਿਨ੍ਹਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਐਕਸ਼ਨ ਕਮੇਟੀ ਨੇ ਜਦੋਂ ਪਰਵਿੰਦਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਦੀ ਟੀਮ ਤੋਂ ਮਾਨਸਾ ਵਿਖੇ ਕਰਵਾਉਣ ਦੀ ਮੰਗ ਰੱਖੀ ਤਾਂ ਅਧਿਕਾਰੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਅਧੀਨ ਨਹੀਂ ਹੈ ਪਰ ਉਹ ਇਸ ਸੰਬੰਧੀ ਯਤਨ ਕਰਨਗੇ।

ਅੰਦੋਲਨ ਨੂੰ ਕਾਮਯਾਬ ਕਰਨਾ ਜ਼ਰੂਰੀ-ਭੀਮ ਸਿੰਘ
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਪੰਜਾਬ ਦੀ ਹੋਂਦ ਤੇ ਨਸਲਾਂ ਬਚਾਉਣ ਲਈ ਇਸ ਅੰਦੋਲਨ ਨੂੰ ਕਾਮਯਾਬ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਝੋਟਾ ਉਨ੍ਹਾਂ ਦਾ ਸੀ ਪਰ ਹੁਣ ਪੰਜਾਬ ਦਾ ਹੈ। ਭੀਮ ਸਿੰਘ ਨੇ ਕਿਹਾ ਕਿ ਉਹ ਸੰਗਤ ਅਤੇ ਐਕਸ਼ਨ ਕਮੇਟੀ ਤੋਂ ਬਾਹਰ ਜਾ ਕੇ ਕੋਈ ਫ਼ੈਸਲਾ ਨਹੀਂ ਕਰਨਗੇ। ਨਾਲ ਹੀ ਉਨ੍ਹਾਂ ਆਖਿਆ ਕਿ ਜੇਕਰ ਐਕਸ਼ਨ ਕਮੇਟੀ ਦਾ ਕੋਈ ਮੈਂਬਰ ਕਿਸੇ ਉੱਚ ਅਧਿਕਾਰੀ ਨਾਲ ਗੱਲਬਾਤ ਕਰੇਗਾ ਤਾਂ ਉਸ ਨੂੰ ਕਮੇਟੀ ’ਚੋਂ ਬਾਹਰ ਕਰ ਦਿੱਤਾ ਜਾਵੇਗਾ।
ਅਗਲੀ ਖ਼ਬਰ ਮਲਸੀਆਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।