23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੋਦੀ ਨੇ ਅਮਿਤ ਸ਼ਾਹ ਦੇ 62ਵੇਂ ਜਨਮ ਦਿਨ ’ਤੇ ਦਿੱਤੀ ਮੁਬਾਰਕਬਾਦ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 62ਵੇਂ ਜਨਮਦਿਨ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਇਕ ਪੋਸਟ ....

ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 62ਵੇਂ ਜਨਮਦਿਨ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਕੇ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ ਅਤੇ ਦੇਸ਼ ਦੀ ਸੁਰੱਖਿਆ ’ਚ ਉਨ੍ਹਾਂ ਦੇ ਯੋਗਦਾਨ ਨੂੰ ਅਹਿਮ ਦੱਸਿਆ। ਮੋਦੀ ਨੇ ਆਪਣੀ ਪੋਸਟ ’ਚ ਲਿਖਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਨਿੱਘੀਆਂ ਵਧਾਈਆਂ। ਉਨ੍ਹਾਂ ਦੀ ਪ੍ਰਸ਼ਾਸਨਿਕ ਸਮਝ ਨੇ ਇਹ ਯਕੀਨੀ ਬਣਾਇਆ ਹੈ ਕਿ ਭਾਰਤ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਵਧੇਰੇ ਪ੍ਰਭਾਵਸ਼ਾਲੀ ਬਣੇ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਕਸਲੀਆਂ ਦੇ ਖਾਤਮੇ ਅਤੇ ਨਸ਼ਾ ਮੁਕਤ ਸਮਾਜ ਦੇ ਸੁਪਨੇ ਨੂੰ ਅੱਗੇ ਵਧਾਉਣ ਵਿਚ ਅਮਿਤ ਸ਼ਾਹ ਦੀਆਂ ਸਫ਼ਲਤਾਵਾਂ ਦਾ ਜ਼ਿਕਰ ਕੀਤਾ। ਇਸ ਦੇ ਨਾਲ ਹੀ ਮੋਦੀ ਨੇ ਉਨ੍ਹਾਂ ਦੀ ਲੰਬੀ ਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਵੀ ਕੀਤੀ।

ਪਿਛਲੀ ਖ਼ਬਰ ਐਸ.ਆਈ.ਆਰ. ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਿਲ ਹੋਣਗੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਪਤੀ ਅਗਲੀ ਖ਼ਬਰ ਬਾਰਾਮੁਲਾ ’ਚ 2 ਓਵਰਗਰਾਊਂਡ ਵਰਕਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।