22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਸ਼ਵਨੀ ਕੁਮਾਰ, ਨੀਲਮ ਰਾਣੀ, ਵਿਪਿਨ ਗਰਗ ਤੇ ਲਾਡੀ ਸਿੰਘ ਨੂੰ ਅੱਜ ਸੀ. ਬੀ. ਆਈ. ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਐੱਸ. ਏ. ਐੱਸ. ਨਗਰ, 22 ਅਕਤੂਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਸੀ. ਬੀ. ਆਈ. ਨੇ ਚਾਰ ਮੁਲਜ਼ਮਾਂ ਨੂੰ ਮੁਹਾਲੀ ਦੀ ਅਦਾਲਤ ’ਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਏ ...

ਅਜੀਤ ਡੈਸਕ 23-10-2026

ਐੱਸ. ਏ. ਐੱਸ. ਨਗਰ, 22 ਅਕਤੂਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਸੀ. ਬੀ. ਆਈ. ਨੇ ਚਾਰ ਮੁਲਜ਼ਮਾਂ ਨੂੰ ਮੁਹਾਲੀ ਦੀ ਅਦਾਲਤ ’ਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਏ ਹਨ। ਦੱਸ ਦੇਈਏ ਕਿ ਭਾਰਤੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ਦੇ ਆਧਾਰ ’ਤੇ ਸੀ. ਬੀ. ਆਈ. ਦੀ ਸਟੇਟ ਕ੍ਰਾਈਮ ਬ੍ਰਾਂਚ (ਚੰਡੀਗੜ੍ਹ) ਇਕਾਈ ਨੇ ਬੁੱਧਵਾਰ ਨੂੰ ਅਸ਼ਵਨੀ ਕੁਮਾਰ ਤੇ ਹੋਰਨਾਂ ਖ਼ਿਲਾਫ਼ ਰੈਗੂਲਰ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਮਾਮਲਾ ਦਰਜ ਹੋਣ ਬਾਅਦ ਨਿਯਮਿਤ ਪ੍ਰਕਿਰਿਆ ਤਹਿਤ ਐੱਫ. ਆਈ. ਆਰ. ਦੀ ਇਕ ਕਾਪੀ ਮੁਹਾਲੀ ਸਥਿਤ ਸੀ. ਬੀ. ਆਈ. ਦੇ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ’ਚ ਭੇਜੀ ਗਈ ਸੀ। 
ਇਸ ਤੋਂ ਬਾਅਦ ਵੀਰਵਾਰ ਨੂੰ ਸੀ. ਬੀ. ਆਈ. ਵਲੋਂ ਪੇਸ਼ ਹੋਈ ਸਰਕਾਰੀ ਵਕੀਲ ਲੀਜ਼ਾ ਗਰੋਵਰ ਨੇ ਅਦਾਲਤ ’ਚ ਅਰਜ਼ੀ ਦਾਇਰ ਕਰਕੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਨੀਲਮ ਰਾਣੀ, ਵਿਪਿਨ ਗਰਗ ਅਤੇ ਲਾਡੀ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਮੁਹਾਲੀ ਅਦਾਲਤ ’ਚ ਪੇਸ਼ ਕਰਨ ਦੀ ਮੰਗ ਕੀਤੀ ਸੀ। ਸੀ. ਬੀ. ਆਈ. ਦੇ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਕਰਨਵੀਰ ਸਿੰਘ ਮੱਜੂ ਨੇ ਚਾਰਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਕਰਨ ਲਈ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਹਨ। ਨਿਆਂਇਕ ਹਿਰਾਸਤ ’ਚ ਚੱਲ ਰਹੇ ਇਨ੍ਹਾਂ ਮੁਲਜ਼ਮਾਂ ਨੂੰ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਿਲ ਕਰਨ ਵਾਸਤੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਤੇ ਖੁਫ਼ੀਆ ਏਜੰਸੀਆਂ ਦੀ ਸਲਾਹ ’ਤੇ ਉਕਤ ਮੁਲਜ਼ਮਾਂ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਮੁਹਾਲੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ : ਸਾਰੀਆਂ ਮੰਗਾਂ ਮੰਨਣ ਤੱਕ ਪੋਸਟਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਸੀ.ਬੀ.ਆਈ. ਦੀ ਟੀਮ ਵਲੋਂ ਝੋਟੇ ਦੇ ਪ... ਅਗਲੀ ਖ਼ਬਰ ਟਾਈਗਰ ਸ਼ਰੌਫ਼ ਗੋਲੀਬਾਰੀ ਮਾਮਲਾ 2 ਔਰਤਾਂ ਸਮੇਤ 4 ਦੋਸ਼ੀਆਂ ਨੂੰ 26 ਤੱਕ ਪੁਲਿਸ ਹਿਰਾਸਤ ’ਚ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।