ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਮਾਲਵੇ ਦੀ ਧਰਤੀ ਤੋਂ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਤੇ ਗਤੀ ਦੇਣ ਦੇ ਨਾਲ ਆਗੂਆਂ ਤੇ ਵਰਕਰਾਂ ਨੂੰ ਮਿਸ਼ਨ-2027 ਲਈ ਸਰਗਰਮ ਹੋਣ ਦਾ ਸੱਦਾ ਦਿੱਤਾ ਜਾਵੇਗਾ। ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਖੇਤਰ ਪੰਜਾਬ ਦੀ ਰਾਜਨੀਤੀ ’ਚ ਅਹਿਮ ਸਥਾਨ ਰੱਖਦਾ ਹੈ ਅਤੇ ਇੱਥੋਂ ਦੀਆਂ ਵਿਧਾਨ ਸਭਾ ਸੀਟਾਂ ਚੋਣਾਂ ਦੇ ਨਤੀਜਿਆਂ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਸੰਗਰੂਰ ਤੋਂ ਪਾਰਟੀ ਦੀਆਂ ਚੋਣ ਸਰਗਰਮੀਆਂ ਨੂੰ ਅੱਗੇ ਵਧਾਉਣਾ ਕਾਂਗਰਸ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਲਾਮਬੰਦ ਕਰਨ ’ਚ ਸਹਾਈ ਹੋਵੇਗਾ।
ਮਾਲਵੇ ਤੋਂ ਕਾਂਗਰਸ ਕਰੇਗੀ ਮਿਸ਼ਨ-2027 ਦਾ ਆਗਾਜ਼ 4 ਨੂੰ ਸੰਗਰੂਰ ਆਉਣਗੇ ਰਾਹੁਲ ਗਾਂਧੀ-ਪਰਗਟ ਸਿੰਘ
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ...
ਅਜੀਤ ਡੈਸਕ
26-10-2026