27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਧਾਨ ਮੰਤਰੀ ਗਿਆਨੇਸ਼ ਕੁਮਾਰ ਨੂੰ ਹਟਾਉਣ, 30 ਸਕਿੰਟ ’ਚ ਅੰਦੋਲਨ ਖ਼ਤਮ ਕਰ ਦੇਵਾਂਗੇ -ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਗਿਆਨੇਸ਼ ਕੁਮਾਰ ਨੂੰ ਹਟਾਉਣ, 30 ਸਕਿੰਟ ’ਚ ਅੰਦੋਲਨ ਖ਼ਤਮ ਕਰ ਦੇਵਾਂਗੇ -ਰਾਹੁਲ ਗਾਂਧੀ

ਅਜੀਤ ਡੈਸਕ 27-10-2026

ਨਵੀਂ ਦਿੱਲੀ, 26 ਅਕਤੂਬਰ (ਉਪਮਾ ਡਾਗਾ ਪਾਰਥ)- ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਵਲੋਂ 1 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਵਪਾਰੀਆਂ ਪ੍ਰਤੀ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਮੈਟਰੋ ਸੇਵਾਵਾਂ ਬੰਦ ਕਰਕੇ, ਸੜਕਾਂ ਨੂੰ ਸੀਲ ਕਰਕੇ ਅਤੇ ਪੂਰੀ ਦਿੱਲੀ ਦੀ ਘੇਰਾਬੰਦੀ ਕਰਕੇ ਵਪਾਰ ਅਤੇ ਕਾਰੋਬਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਦਿੱਲੀ ਦੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਉਨ੍ਹਾਂ (ਵਪਾਰੀਆਂ) ਦੇ ਦਰਦ ਅਤੇ ਚਿੰਤਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੈਟਰੋ ਬੰਦ ਕਰ ਦਿੱਤੀ, ਰਸਤੇ ਸੀਲ ਕਰ ਦਿੱਤੇ ਅਤੇ ਰਾਜਧਾਨੀ ਨੂੰ ਠੱਪ ਕਰ ਦਿੱਤਾ। ਰਾਹੁਲ ਗਾਂਧੀ ਨੇ ‘ਵੋਟ ਚੋਰੀ’ ਨੂੰ ਲੈ ਕੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਚੋਰੀ ਦੇ ਵੋਟ ਨਾਲ ਕੁਝ ਵੀ ਸੁਰੱਖਿਅਤ ਨਹੀਂ ਹੈ। ਨਾ ਤੁਹਾਡੀ ਦੁਕਾਨ, ਨਾ ਤੁਹਾਡੀ ਜਮ੍ਹਾਂ ਪੂੰਜੀ ਅਤੇ ਨਾ ਹੀ ਤੁਹਾਡੇ ਬੱਚਿਆਂ ਦਾ ਭਵਿੱਖ। ਰਾਹੁਲ ਗਾਂਧੀ ਨੇ ਅੱਗੇ ਇਹ ਵੀ ਕਿਹਾ ਕਿ ਮੋਦੀ ਜੀ ਨੂੰ ਕਹੋ ਕਿ ਉਹ ਦੋਸ਼ੀ ਨੰਬਰ 4 ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਵਿਰੋਧ ਪ੍ਰਦਰਸ਼ਨ 30 ਸਕਿੰਟ ’ਚ ਬੰਦ ਹੋ ਜਾਏਗਾ। ਰਾਹੁਲ ਗਾਂਧੀ ਦਾ ਇਹ ਬਿਆਨ ਵਪਾਰੀਆਂ ਵਲੋਂ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਅਪੀਲ ਤੋਂ ਬਾਅਦ ਆਇਆ ਹੈ। ਜਿਸ ’ਚ ਉਨ੍ਹਾਂ ਤਿਉਹਾਰਾਂ ਕਾਰਨ ਵਪਾਰ ਪ੍ਰਭਾਵਿਤ ਹੋਣ ਦੀ ਦਲੀਲ ਦਿੰਦਿਆਂ ਰੈਲੀ ਅੱਗੇ ਪਾਉਣ ਨੂੰ ਕਿਹਾ ਸੀ। ਵਪਾਰੀਆਂ ਦਾ ਕਹਿਣਾ ਸੀ ਕਿ ਤਿਉਹਾਰਾਂ ਦਰਮਿਆਨ ਇਸ ਰੈਲੀ ਕਾਰਨ ਤਕਰੀਬਨ 10 ਹਜ਼ਾਰ ਕਰੋੜ ਰੁਪਏ ਦਾ ਵਪਾਰ ਪ੍ਰਭਾਵਿਤ ਹੋ ਸਕਦਾ ਹੈ।

ਪਿਛਲੀ ਖ਼ਬਰ ਖੜਗੇ ਦੀ ਟਿੱਪਣੀ ਨੂੰ ਲੈ ਕੇ ਦਿੱਲੀ ਭਾਜਪਾ ਵਲੋਂ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਬ੍ਰਿਕਸ ਦੀ ਸਫ਼ਲਤਾ ਸਿਰਫ਼ ਚਰਚਾਵਾਂ ਨਾਲ ਨਹੀਂ, ਸਗੋਂ ਠੋਸ ਨਤੀਜਿਆਂ ਨਾਲ ਨਾਪੀ ਜਾਏਗੀ-ਬਿਰਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।