28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਤਰਲੋਚਨ ਸਿੰਘ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਤਰਲੋਚਨ ਸਿੰਘ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 28-10-2026

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨਾਲ ਸੋਮਵਾਰ ਨੂੰ ਮੁਲਾਕਾਤ ਕੀਤੀ। ਤਰਲੋਚਨ ਸਿੰਘ ਆਪਣੇ ਪੂਰੇ ਪਰਿਵਾਰ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ 7 ਲੋਕ ਕਲਿਆਣ ਮਾਰਗ ’ਤੇ ਗਏ। ਇਹ ਮੌਕਾ ਤਰਲੋਚਨ ਸਿੰਘ ਦੀ ਪੋਤਰੀ ਸੀਰਤ ਦੇ ਵਿਆਹ ਤੋਂ ਇਕ ਦਿਨ ਬਾਅਦ ਦਾ ਸੀ। ਪ੍ਰਧਾਨ ਮੰਤਰੀ, ਜੋ ਵਿਆਹ ’ਚ ਸ਼ਿਰਕਤ ਨਹੀਂ ਕਰ ਸਕੇ ਸੀ, ਨੇ ਸੋਮਵਾਰ ਨੂੰ ਤਰਲੋਚਨ ਸਿੰਘ, ਨਵੇਂ ਵਿਆਹੇ ਜੋੜੇ ਅਤੇ ਪੂਰੇ ਪਰਿਵਾਰ ਨੂੰ ਆਪਣੀ ਰਿਹਾਇਸ਼ ’ਤੇ ਚਾਹ ਦਾ ਸੱਦਾ ਦਿੱਤਾ। ਹਾਸਿਲ ਜਾਣਕਾਰੀ ਮੁਤਾਬਿਕ ਤਰਲੋਚਨ ਸਿੰਘ ਅਤੇ ਪ੍ਰਧਾਨ ਮੰਤਰੀ ਦਰਮਿਆਨ ਤਕਰੀਬਨ 45 ਮਿੰਟ ਦੀ ਮੁਲਾਕਾਤ ਹੋਈ। ਜਿਸ ਦੌਰਾਨ ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਪੰਜਾਬ ਦੀ ਸਿਆਸਤ ਅਤੇ ਉਥੋਂ ਦੀ ਜ਼ਮੀਨੀ ਹਕੀਕਤ ਬਾਰੇ ਵੱਖਰੇ ਤੌਰ ’ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਤਰਲੋਚਨ ਸਿੰਘ ਦੀ ਪੋਤਰੀ ਸੀਰਤ ਦਾ ਵਿਆਹ ਐਤਵਾਰ ਨੂੰ ਦਿੱਲੀ ਵਿਖੇ ਕੁਤੁਬ ਮੀਨਾਰ ਦੇ ਨੇੜੇ ਇਕ ਫਾਰਮ ਹਾਊਸ ਵਿਖੇ ਹੋਇਆ, ਜਿਸ ’ਚ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਸਮੇਤ ਕਈ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ ਸਨ।

ਪਿਛਲੀ ਖ਼ਬਰ ਡੇਟਾ ਐਕਟ ਦੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੇ 21 ਮੀਡੀਆ ਗਰੁੱਪ ਅਗਲੀ ਖ਼ਬਰ ਚੰਡੀਗੜ੍ਹ ’ ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਵੱਖ-ਵੱਖ ਗੁਰਦੁਆਰਿਆਂ ’ਚ ਸੰਗਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।