30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਈ.ਆਰ.ਸੀ.ਟੀ.ਸੀ. ਮਾਮਲਾ: ਦਿੱਲੀ ਹਾਈ ਕੋਰਟ ਵਲੋਂ ਲਾਲੂ ਦੀ ਪਟੀਸ਼ਨ ’ਤੇ ਈ.ਡੀ. ਨੂੰ ਨੋਟਿਸ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਕਥਿਤ ਆਈ. ਆਰ. ਸੀ. ਟੀ. ਸੀ. ਹਵਾਲਾ ਰਾਸ਼ੀ ਮਾਮਲੇ ਵਿਚ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਨੋਟਿਸ ...

ਅਜੀਤ ਡੈਸਕ 30-10-2026

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਕਥਿਤ ਆਈ. ਆਰ. ਸੀ. ਟੀ. ਸੀ. ਹਵਾਲਾ ਰਾਸ਼ੀ ਮਾਮਲੇ ਵਿਚ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਲਾਲੂ ਯਾਦਵ ਨੂੰ ਅੰਤਰਿਮ ਰਾਹਤ ਦਿੰਦਿਆਂ ਟ੍ਰਾਇਲ ਕੋਰਟ ਤੋਂ ਸੁਣਵਾਈ ਅੱਗੇ ਪਾਉਣ ਦੀ ਮੰਗ ਕਰਨ ਦੀ ਵੀ ਛੋਟ ਦਿੱਤੀ ਹੈ । ਲਾਲੂ ਯਾਦਵ ਨੇ ਰਾਊਜ਼ ਐਵਨਿਊ ਕੋਰਟ (ਟ੍ਰਾਇਲ ਕੋਰਟ) ਦੇ 10 ਸਤੰਬਰ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਨ੍ਹਾਂ ਦੇ ਖ਼ਿਲਾਫ਼ ਹਵਾਲਾ ਰਾਸ਼ੀ ਦੇ ਦੋਸ਼ ਤੈਅ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਸਟਿਸ ਸਚਿਨ ਦੱਤਾ ਦੀ ਬੈਂਚ ਨੇ ਈ.ਡੀ. ਕੋਲੋਂ ਇਸ ਮਾਮਲੇ ’ਤੇ ਜਵਾਬ ਮੰਗਿਆ ਹੈ। ਦਿੱਲੀ ਹਾਈ ਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ਨੂੰ ਕਰੇਗੀ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਅਨੀਤਾ ਅਡਵਾਨੀ ਦੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਰਨਹੈਮ ਦਾ ਭਾਰਤ ਦੌਰਾ ਜਲਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।