30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ-ਕਟਾਰੂਚੱਕ

4.71 ਲੱਖ ਕਿਸਾਨਾਂ ਦੇ ਖਾਤਿਆਂ ’ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਚੰਡੀਗੜ੍ਹ, 29 ਅਕਤੂਬਰ (ਅਜੀਤ ਬਿਊਰੋ)-ਸੂਬੇ ਲਈ ਇਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ’ਚ ਸਰਕਾਰੀ ਏਜੰਸੀਆਂ ਵਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ| ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ...

ਅਜੀਤ ਡੈਸਕ 30-10-2026

ਚੰਡੀਗੜ੍ਹ, 29 ਅਕਤੂਬਰ (ਅਜੀਤ ਬਿਊਰੋ)-ਸੂਬੇ ਲਈ ਇਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ’ਚ ਸਰਕਾਰੀ ਏਜੰਸੀਆਂ ਵਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ| ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ’ਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ| ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ’ਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ| ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ| ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ’ਤੇ ਖਰੀਦੀ ਜਾ ਰਹੀ ਹੈ| ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ| ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿਚ ਨਾ ਵਿਕੇ ਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸੰਬੰਧ ਵਿਚ ਸਖ਼ਤ ਨਿਗਰਾਨੀ ਰੱਖੀ ਜਾਵੇ| ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ| ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਤੇ ਜਨਰਲ ਮੈਨੇਜਰ (ਵਿੱਤ) ਸਰਰਵੇਸ਼ ਕੁਮਾਰ ਵੀ ਮੌਜੂਦ ਸਨ|

ਪਿਛਲੀ ਖ਼ਬਰ ਅੱਤਵਾਦ ਨਾਲ ਨਜਿੱਠਣ ਦਾ ਤਜਰਬਾ ਆਸੀਆਨ ਦੇਸ਼ਾਂ ਨਾਲ ਸਾਂਝਾ ਕਰੇਗਾ ਭਾਰਤ-ਰਾਜਨਾਥ ਸਿੰਘ ਅਗਲੀ ਖ਼ਬਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਹਾਂਦੋਸ਼ ਪ੍ਰਸਤਾਵ ਲਈ ‘ਇੰਡੀਆ’ ਗੱਠਜੋੜ ਦੀ ‘ਮੌਕ ਸੰਸਦ’ ਅੱਜ ਮੀਰਾ ਕੁਮਾਰ ਹੋਣਗੇ ਸਪੀਕਰ, ਖੜਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।