ਨਵੀਂ ਦਿੱਲੀ, 30 ਅਕਤੂਬਰ (ਅਜੀਤ ਬਿਊਰੋ)-ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਹਿੰਸਾ ਦੇ ਮਾਮਲੇ ’ਚ ਇਨਸਾਫ਼ ਲਈ ਕਾਨੂੰਨੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਾਂਗਰਸੀ ਆਗੂ ਕਮਲਨਾਥ ਦੀ ਕਥਿਤ ਭੂਮਿਕਾ ਦੀ ਮੁੜ ਜਾਂਚ ਦੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਅਗਲੀ ਸੁਣਵਾਈ 30 ਨਵੰਬਰ ਨੂੰ ਤੈਅ ਕੀਤੀ ਹੈ। ਸਿਰਸਾ ਨੇ ਅਦਾਲਤ ’ਚ ਖ਼ੁਦ ਪੱਖ ਰੱਖਦਿਆਂ ਕਿਹਾ ਕਿ 1 ਨਵੰਬਰ 1984 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ’ਤੇ ਹੋਏ ਹਮਲੇ ਦੌਰਾਨ ਦੋ ਸਿੱਖਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ। ਉਨ੍ਹਾਂ ਮਾਮਲੇ ਨਾਲ ਸਬੰਧਤ ਗਵਾਹਾਂ ਦੇ ਬਿਆਨਾਂ ਤੇ ਪੁਰਾਣੇ ਸਬੂਤਾਂ ਦੀ ਮੁੜ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਗੰਭੀਰ ਦੋਸ਼ਾਂ ਦੇ ਬਾਵਜੂਦ ਕਮਲਨਾਥ ਨੂੰ ਉੱਚੇ ਸਿਆਸੀ ਅਹੁਦੇ ਦਿੱਤੇ ਗਏ। ਸਿੱਖ ਪੀੜਤ ਪਰਿਵਾਰ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ ਤੇ ਕਮਲਨਾਥ ਦੀ ਕਥਿਤ ਭੂਮਿਕਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਵੇ।
1984 ਕਤਲੇਆਮ : ਕਮਲਨਾਥ ਦੀ ਭੂਮਿਕਾ ਦੀ ਜਾਂਚ ਲਈ ਸਿਰਸਾ ਵਲੋਂ ਕਾਨੂੰਨੀ ਲੜਾਈ ਜਾਰੀ ਹਾਈ ਕੋਰਟ ’ਚ ਅਗਲੀ ਸੁਣਵਾਈ 30 ਨਵੰਬਰ ਨੂੰ
ਨਵੀਂ ਦਿੱਲੀ, 30 ਅਕਤੂਬਰ (ਅਜੀਤ ਬਿਊਰੋ)-ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਹਿੰਸਾ ਦੇ ਮਾਮਲੇ ’ਚ ਇਨਸਾਫ਼ ਲਈ ਕਾਨੂੰਨੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਾਂਗਰਸੀ ਆਗੂ ਕਮਲਨਾਥ ਦੀ ਕਥਿਤ ਭੂਮਿਕਾ ਦੀ ਮੁੜ ਜਾਂਚ ਦੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਅਗਲੀ ਸੁਣਵਾਈ 30 ਨਵੰਬਰ ਨੂੰ ਤੈਅ ਕੀਤੀ ਹੈ। ਸਿਰਸਾ ਨੇ ਅਦਾਲਤ ’ਚ ਖ਼ੁਦ ਪੱਖ ਰੱਖਦਿਆਂ ਕਿਹਾ ਕਿ 1 ਨਵੰਬਰ 1984...
ਅਜੀਤ ਡੈਸਕ
31-10-2026