31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਆਮ ਆਦਮੀ ਪਾਰਟੀ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ-ਭਗਵੰਤ ਮਾਨ ਕਿਹਾ, ਲੋਕਾਂ ਦੇ ਸਰਵੇਖਣ ਨੂੰ ਧਿਆਨ ’ਚ ਰੱਖ ਕੇ ਤੈਅ ਕੀਤੇ ਗਏ ਹਨ ਨਾਂਅ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 30 ਅਕਤੂਬਰ-ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਭਲਕੇ ਸਨਿਚਰਵਾਰ ਨੂੰ 12 ਵਜੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੀਟਿੰਗ ਤੋਂ ਬਾਅਦ ਕੀਤਾ, ਜਿਸ ’ਚ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ, ਜਦਕਿ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਪਾਲ ਸਿੰਘ ...

ਅਜੀਤ ਡੈਸਕ 31-10-2026

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 30 ਅਕਤੂਬਰ-ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਭਲਕੇ ਸਨਿਚਰਵਾਰ ਨੂੰ 12 ਵਜੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੀਟਿੰਗ ਤੋਂ ਬਾਅਦ ਕੀਤਾ, ਜਿਸ ’ਚ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ, ਜਦਕਿ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਚੀਮਾ ਵਰਚੂਅਲੀ ਮੀਟਿੰਗ ’ਚ ਸ਼ਾਮਿਲ ਹੋਏ। ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੀ ਸੂਚੀ ਲਈ ਨਾਂਅ ਲੋਕਾਂ ਦੇ ਸਰਵੇਖਣ ਨੂੰ ਧਿਆਨ ’ਚ ਰੱਖ ਕੇ ਤੈਅ ਕੀਤੇ ਗਏ ਹਨ। ਹਲਕਿਆਂ ਮੁਤਾਬਿਕ ਪਹਿਲੀ ਸੂਚੀ ’ਚ ਤਕਰੀਬਨ 20 ਉਮੀਦਵਾਰਾਂ ਦੇ ਨਾਂਅ ਸ਼ਾਮਿਲ ਹੋ ਸਕਦੇ ਹਨ। ਹਾਲਾਂਕਿ ਸ਼ੁੱਕਰਵਾਰ ਦੀ ਬੈਠਕ ’ਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਨੂੰ ਲੈ ਕੇ ਅੰਤਿਮ ਫ਼ੈਸਲਾ ਨਹੀਂ ਹੋ ਪਾਇਆ। ਇਸ ਲਈ ਸਨਿਚਰਵਾਰ ਸਵੇਰੇ ਮੁੜ ਤੋਂ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਬੈਠਕ ਹੋਵੇਗੀ, ਜਿਸ ’ਚ ਸੰਭਾਵਿਤ ਉਮੀਦਵਾਰਾਂ ਦੇ ਨਾਂਅ ’ਤੇ ਅੰਤਿਮ ਫ਼ੈਸਲਾ ਲਿਆ ਜਾਵੇਗਾ। ਮਾਨ ਨੇ ਕਿਹਾ ਕਿ ‘ਆਪ’ ਦੀ ਸੂਚੀ ਪੂਰੀ ਤਰ੍ਹਾਂ ਸਰਵੇਖਣ ’ਤੇ ਆਧਾਰਿਤ ਹੈ। ਇਸ ਵਾਰ ਉਨ੍ਹਾਂ ਨੂੰ ਹੀ ਟਿਕਟ ਦਿੱਤੀ ਜਾਏਗੀ, ਜਿਨ੍ਹਾਂ ਨੂੰ ਲੋਕ ਚਾਹੁਣਗੇ। ਹਾਸਿਲ ਜਾਣਕਾਰੀ ਮੁਤਾਬਿਕ ਸਰਵੇਖਣ ’ਚ ਕਈ ਮੌਜੂਦਾ ਵਿਧਾਇਕਾਂ ਨੂੰ ਲੋਕਾਂ ਤੋਂ ਨਾਂਹ-ਪੱਖੀ ਹੁੰਗਾਰਾ ਮਿਲਿਆ ਹੈ, ਜਿਸ ਕਾਰਨ ਉਨ੍ਹਾਂ ਦੀ ਟਿਕਟ ਕੱਟੀ ਜਾ ਸਕਦੀ ਹੈ। ਹਲਕਿਆਂ ਮੁਤਾਬਿਕ ਪਹਿਲੀ ਸੂਚੀ ’ਚ ਉਨ੍ਹਾਂ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਜਾਏਗਾ, ਜਿਨ੍ਹਾਂ ਦਾ ਕੋਈ ਵਿਰੋਧ ਨਹੀਂ ਹੈ ਜਾਂ ਜਿਨ੍ਹਾਂ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੈ। ਇਨ੍ਹਾਂ ’ਚ ਵਿਧਾਇਕਾਂ ਤੋਂ ਇਲਾਵਾ ਹਲਕਾ ਇੰਚਾਰਜਾਂ ਦਾ ਨਾਂਅ ਵੀ ਸ਼ਾਮਿਲ ਹੋ ਸਕਦਾ ਹੈ। ਇਥੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਕੁਝ ਸਮੇਂ ਤੋਂ ਲੋਕਾਂ ਦੇ ਸਰਵੇਖਣ ਨੂੰ ਆਧਾਰ ਬਣਾ ਕੇ ਹਲਕਾ ਇੰਚਾਰਜਾਂ ਦੀ ਨਿਯੁਕਤੀ ਵੀ ਕੀਤੀ ਹੈ। ‘ਆਪ’ ਨੇ ਪਿਛਲੇ 8 ਮਹੀਨਿਆਂ ’ਚ 19 ਹਲਕਿਆਂ ’ਚ ਇੰਚਾਰਜ ਨਿਯੁਕਤ ਕੀਤੇ ਹਨ। ਇਸ ਆਧਾਰ ’ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਲੋਕਾਂ ਦੀ ਪਸੰਦ ਨੂੰ ਧਿਆਨ ’ਚ ਰੱਖਦਿਆਂ ਕਈ ਹਲਕਾ ਇੰਚਾਰਜਾਂ ਨੂੰ ਵੀ ਸੂਚੀ ’ਚ ਥਾਂ ਮਿਲ ਸਕਦੀ ਹੈ। ਸਨਿਚਰਵਾਰ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ ਵਲੋਂ ਅੰਤਿਮ ਮੋਹਰ ਲੱਗਣ ਤੋਂ ਬਾਅਦ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਜਾ ਸਕਦਾ ਹੈ। ‘ਆਪ’ ਵਲੋਂ ਪਹਿਲੀ ਸੂਚੀ ਦੇ ਐਲਾਨ ਕਰਨ ਦਾ ਮਕਸਦ ਆਦਰਸ਼ ਚੋਣ ਜ਼ਾਬਤੇ ਦੇ ਐਲਾਨ ਤੋਂ ਪਹਿਲਾਂ-ਪਹਿਲਾਂ ਪ੍ਰਚਾਰ ਨੂੰ ਮਜ਼ਬੂਤੀ ਦੇਣਾ ਹੈ, ਤਾਂ ਜੋ ਇਲਾਕਿਆਂ ’ਚ ਚੋਣ ਸਰਗਰਮੀਆਂ ਵਧਾਈਆਂ ਜਾ ਸਕਣ। ਮਾਨ ਨੇ ਇਹ ਵੀ ਕਿਹਾ ਕਿ ਉਹ ਪੰਜ ਸਾਲ ਕੀਤੇ ਕੰਮ ਅਤੇ ਵਿਕਾਸ ਦੇ ਆਧਾਰ ’ਤੇ ਹਾਂ-ਪੱਖੀ ਸਿਆਸਤ ਦੇ ਨਾਲ ਲੋਕਾਂ ਤੋਂ ਵੋਟ ਮੰਗਣਗੇ। ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਜ਼ੀਰੋ ਨਾਲ ਜ਼ੀਰੋ ਮਿਲਾਉਣ ਨਾਲ ਕੁਝ ਨਹੀਂ ਹੋਏਗਾ। ਉਨ੍ਹਾਂ ਕਿਹਾ ਕਿ ਜੇਕਰ ਗੱਠਜੋੜ ਹੁੰਦਾ ਹੈ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਇਕੱਠੇ ਹੱਥ ਉਠਾਉਣਗੇ, ਤਾਂ ਉਹ ਜੋ ਨਸ਼ਾ ਮੁਕਤ ਪੰਜਾਬ ਦੀ ਗੱਲ ਕਰਦੇ ਹਨ ਉਹ ਏਜੰਡਾ ਕਿਥੇ ਜਾਏਗਾ।

ਪਿਛਲੀ ਖ਼ਬਰ ਦੇਸ਼ ਦੀ ਆਰਥਿਕਤਾ ਤੇ ਖੁਰਾਕ ਸੁਰੱਖਿਆ ਦੀ ਮਜ਼ਬੂਤ ਨੀਂਹ ਹਨ ਕਿਸਾਨ-ਮੋਦੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਸੀ.ਆਰ.ਪੀ.ਐੱਫ. ਤਾਇਨਾਤ ਕੇਂਦਰ ਨੇ ਦਿੱਤੀ ‘ਐਕਸ’ ਸ਼੍ਰੇਣੀ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।