02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰੈਲੀ ਦਾ ਮਕਸਦ ਦੇਸ਼ ’ਚ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼-ਨੱਢਾ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਤੇ ‘ਇੰਡੀਆ’ ਗਠਜੋੜ ਦੀ ਰੈਲੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੈਲੀ ਦਾ ਮਕਸਦ ਲੋਕਤੰਤਰ ਦਾ ਸਨਮਾਨ ਕਰਨਾ ਨਹੀਂ, ਸਗੋਂ ਦੇਸ਼ ’ਚ ਅਰਾਜਕਤਾ ਫੈਲਾਉਣਾ ਤੇ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨਾ ਤੇ ਦੇਸ਼ ’ਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਕਰਨਾ ਹੈ। ਨੱਢਾ ਨੇ 1 ਨਵੰਬਰ (1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ) ਦੇ ਦਿਨ ਰੈਲੀ ...

ਅਜੀਤ ਡੈਸਕ 02-11-2026

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਤੇ ‘ਇੰਡੀਆ’ ਗਠਜੋੜ ਦੀ ਰੈਲੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੈਲੀ ਦਾ ਮਕਸਦ ਲੋਕਤੰਤਰ ਦਾ ਸਨਮਾਨ ਕਰਨਾ ਨਹੀਂ, ਸਗੋਂ ਦੇਸ਼ ’ਚ ਅਰਾਜਕਤਾ ਫੈਲਾਉਣਾ ਤੇ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨਾ ਤੇ ਦੇਸ਼ ’ਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਕਰਨਾ ਹੈ। ਨੱਢਾ ਨੇ 1 ਨਵੰਬਰ (1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ) ਦੇ ਦਿਨ ਰੈਲੀ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ, ਜਦੋਂ ਕਾਂਗਰਸ ਦੀ ਸ਼ਹਿ ‘ਤੇ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਇਸ ਦਿਨ ਸਿਆਸੀ ਡਰਾਮਾ ਕਰਕੇ ਰਾਹੁਲ ਗਾਂਧੀ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਤਿਉਹਾਰਾਂ ਦੇ ਇਸ ਪਵਿੱਤਰ ਸੀਜ਼ਨ ਦੌਰਾਨ ਦਿੱਲੀ ਵਿਚ ਅਜਿਹੀ ਰੈਲੀ ਕਰਕੇ ਵਿਰੋਧੀ ਧਿਰ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਕਮਾਈ ਨੂੰ ਨੁਕਸਾਨ ਪਹੁੰਚਾ ਰਹੀ ਹੈ।

ਪਿਛਲੀ ਖ਼ਬਰ ਨਿਸ਼ਾਨੇ ’ਤੇ ਰਹੇ ਗਿਆਨੇਸ਼ ਤੇ ਮੋਦੀ ਸਰਕਾਰ ਅਗਲੀ ਖ਼ਬਰ ਸਿੱਖਿਅਤ ਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ’ਚ ਯੋਗਦਾਨ ਪਾਉਣ ਨੌਜਵਾਨ-ਰਾਸ਼ਟਰਪਤੀ ਕੁਰੂਕਸ਼ੇਤਰ ’ਚ ਸਵਾਮੀ ਸ਼ਰਧਾਨੰਦ ਦੇ ਬਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।