04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਿਪਾਲ ’ਚ ਦੋ ਹੈਲੀਕਾਪਟਰਾਂ ਦੀ ਟੱਕਰ-ਇਕ ਭਾਰਤੀ ਦੀ ਮੌਤ

ਨਿਪਾਲ ’ਚ ਦੋ ਹੈਲੀਕਾਪਟਰਾਂ ਦੀ ਟੱਕਰ-ਇਕ ਭਾਰਤੀ ਦੀ ਮੌਤ

ਅਜੀਤ ਡੈਸਕ 04-11-2026


ਕਠਮੰਡੂ, 3 ਨਵੰਬਰ (ਪੀ.ਟੀ.ਆਈ.)-ਨਿਪਾਲ ਦੇ ਸੋਲੁਖੁੰਬੂ ਜ਼ਿਲ੍ਹੇ ’ਚ ਮੰਗਲਵਾਰ ਨੂੰ ਦੋ ਹੈਲੀਕਾਪਟਰਾਂ ਦੇ ਆਪਸ ’ਚ ਟਕਰਾ ਜਾਣ ਕਾਰਨ ਇਕ 47 ਸਾਲਾ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਅਤੇ ਇਕ ਹੋਰ ਯਾਤਰੀ ਜ਼ਖ਼ਮੀ ਹੋ ਗਿਆ। ਨਿਪਾਲ ਸਥਿਤ ਭਾਰਤੀ ਦੂਤਘਰ ਨੇ ਦੱਸਿਆ ਕਿ ਭਾਰਤੀ ਅਧਿਕਾਰੀ ਮ੍ਰਿਤਕ ਦੀ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਭਾਰਤ ਲਿਆਉਣ ਲਈ ਨਿਪਾਲੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਨਿਪਾਲ ਪੁਲਿਸ ਦੇ ਬਿਆਨ ਅਨੁਸਾਰ ਇਹ ਘਟਨਾ ਮੰਗਲਵਾਰ ਨੂੰ ਸੋਲੁਖੁੰਬੂ ਜ਼ਿਲ੍ਹੇ ਦੀ ‘ਖੁੰਬੂ ਪਸਾਂਗ ਲਾਹਮੂ’ ਪੇਂਡੂ ਨਗਰਪਾਲਿਕਾ ਦੇ ਵਾਰਡ ਨੰਬਰ 4 ’ਚ ਸਥਿਤ ‘ਫੇਰੀਚੇ’ ਵਿਖੇ ਵਾਪਰੀ, ਜਿਥੇ ਦੋਵੇਂ ਹੈਲੀਕਾਪਟਰ ਉਤਰ ਰਹੇ ਸਨ। 

ਪਿਛਲੀ ਖ਼ਬਰ ਆਪਣੀ ਨਾਕਾਮੀ ਛੁਪਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਭਾਜਪਾ ਸਰਕਾਰ-‘ਆਪ’ ਅਗਲੀ ਖ਼ਬਰ ਐੱਸ . ਸੀ . ਐੱਸ . ਟੀ. ਤਹਿਤ ਹੋਏ ਪਰਚੇ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।