05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਿੱਲੀ ਪੁਲਿਸ ਵਲੋਂ ਪ੍ਰਸ਼ਾਂਤ ਭੂਸ਼ਣ ਖ਼ਿਲਾਫ਼ ਐੱਫ਼.ਆਈ.ਆਰ. ਦਰਜ

ਦਿੱਲੀ ਪੁਲਿਸ ਵਲੋਂ ਪ੍ਰਸ਼ਾਂਤ ਭੂਸ਼ਣ ਖ਼ਿਲਾਫ਼ ਐੱਫ਼.ਆਈ.ਆਰ. ਦਰਜ

ਅਜੀਤ ਡੈਸਕ 05-11-2026

ਨਵੀਂ ਦਿੱਲੀ, 4 ਨਵੰਬਰ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਹੈ । ਇਹ ਕਾਰਵਾਈ ਉਨ੍ਹਾਂ ਦੁਆਰਾ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ (ਟਵਿੱਟਰ) ’ਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀ ਇੱਕ ਜਾਅਲੀ ਤੇ ਡਿਜੀਟਲੀ ਤੌਰ ’ਤੇ ਛੇੜਛਾੜ ਕੀਤੀ ਗਈ ਵੀਡੀਓ ਸਾਂਝੀ ਕਰਨ ਦੇ ਦੋਸ਼ ਹੇਠ ਕੀਤੀ ਗਈ ਹੈ । ਪ੍ਰਸ਼ਾਂਤ ਭੂਸ਼ਣ ਨੇ ਆਪਣੇ ‘ਐਕਸ’ ਹੈਂਡਲ ’ਤੇ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਰੂਸੀ ਵਿਦੇਸ਼ ਮੰਤਰੀ ਭਾਰਤ ਦੇ ਅੰਦਰੂਨੀ ਮਾਮਲਿਆਂ ਅਤੇ ਤੇਲ ਦੀ ਖ਼ਰੀਦ ਨੂੰ ਲੈ ਕੇ ਭਾਰਤ ਦੀ ਆਲੋਚਨਾ ਕਰ ਰਹੇ ਹਨ । ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਫੈਕਟ ਚੈੱਕ ਯੂਨਿਟ ਅਤੇ ਭਾਰਤ ਵਿਚ ਰੂਸੀ ਦੂਤਾਵਾਸ ਨੇ ਇਸ ਵੀਡੀਓ ਨੂੰ ਪੂਰੀ ਤਰ੍ਹਾਂ ਜਾਅਲੀ ਤੇ ਏ.ਆਈ. ਦੁਆਰਾ ਤਿਆਰ ਕੀਤੀ ਫ਼ਰਜ਼ੀ ਵੀਡੀਓ ਕਰਾਰ ਦਿੱਤਾ ਹੈ । ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 3 ਨਵੰਬਰ ਨੂੰ ਸਾਈਬਰ ਪੈਟਰੋਲਿੰਗ ਦੌਰਾਨ ਇਸ ਮਾਮਲੇ ਦਾ ਨੋਟਿਸ ਲਿਆ । ਪੁਲਿਸ ਅਨੁਸਾਰ, ਇਹ ਵੀਡੀਓ ਗੁਮਰਾਹਕੁੰਨ, ਅਪਮਾਨਜਨਕ ਅਤੇ ਭੜਕਾਊ ਸਮੱਗਰੀ ਨਾਲ ਜਨਤਕ ਸ਼ਾਂਤੀ ਭੰਗ ਕਰਨ ਤੇ ਅਫ਼ਵਾਹਾਂ ਫੈਲਾਉਣ ਦੇ ਇਰਾਦੇ ਨਾਲ ਸਾਂਝੀ ਕੀਤੀ ਗਈ ਸੀ । ਇਹ ਮਾਮਲਾ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 336(4), 353(1)(ਸੀ), 356 , 340(2) ਤੇ ਇਨਫਰਮੇਸ਼ਨ ਟੈਕਨਾਲੋਜੀ ਐਕਟ ਦੀ ਧਾਰਾ 66ਸੀ ਤਹਿਤ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ’ਚ 3 ਫ਼ੀਸਦੀ ਦਾ ਵਾਧਾ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।