11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਰੇ ਜ਼ਿਲ੍ਹਿਆਂ ’ਚ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਜਾਂਚ ਕੱਲ੍ਹ ਤੋਂ

ਸਾਰੇ ਜ਼ਿਲ੍ਹਿਆਂ ’ਚ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਜਾਂਚ ਕੱਲ੍ਹ ਤੋਂ

ਅਜੀਤ ਡੈਸਕ 11-11-2026

ਸੀ.ਈ.ਓ. ਅਨੰਦਿਤਾ ਮਿੱਤਰਾ ਵਲੋਂ ਸਿਆਸੀ ਪਾਰਟੀਆਂ ਨੂੰ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀਲ

ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਪਹਿਲੇ ਪੜਾਅ ਦੀ ਜਾਂਚ 12 ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਜਾਂਚ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮਜ਼ ਤੇ ਵੀ.ਵੀ.ਪੀ.ਏ.ਟੀ. ਦੀ ਜਾਂਚ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐਲ.) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ। ਸੀ.ਈ.ਓ. ਨੇ ਕਿਹਾ ਕਿ ਜਾਂਚ ’ਚ ਦਰੁਸਤ ਪਾਈਆਂ ਜਾਣ ਵਾਲੀਆਂ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ’ਚ ਵਰਤਿਆ ਜਾਵੇਗਾ। ਜਾਂਚ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ ’ਤੇ ਪੂਰੀ ਐਫ.ਐਲ.ਸੀ. ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ’ਤੇ ਦੋ ਡਿਸਪਲੇਅ ਸਕ੍ਰੀਨਾਂ (ਇਕ ਐਫ.ਐਲ.ਸੀ. ਸਾਈਟ ’ਤੇ ਤੇ ਦੂਜੀ ਸਬੰਧਿਤ ਡੀ.ਸੀ. ਦਫ਼ਤਰਾਂ ’ਚ) ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ। ਮੁੱਖ ਚੋਣ ਅਫ਼ਸਰ ਹੈੱਡਕੁਆਰਟਰ ’ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਨੇ ਇਨ੍ਹਾਂ ਕਾਰਜਾਂ ਦੀ ਦੇਖ-ਰੇਖ ਲਈ ਓਬਜ਼ਰਵਰ ਲਗਾਏ ਗਏ ਹਨ। ਅਨੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਫਸਟ ਲੈਵਲ ਚੈਕਿੰਗ  ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐਫ.ਐਲ.ਸੀ. ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ’ਚ ਵਿਸ਼ਵਾਸ ਪੈਦਾ ਕਰੇਗੀ ਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।

ਪਿਛਲੀ ਖ਼ਬਰ ਸੀ.ਆਈ.ਐੱਸ.ਸੀ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਅਗਲੀ ਖ਼ਬਰ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ’ਚ ਨਾ ਉਤਾਰਨ ਦੀ ਚਰਚਾ ਨੇ ਪੰਜਾਬ ਕਾਂਗਰਸ ’ਚ ਛੇੜੀ ਨਵੀਂ ਸਿਆਸੀ ਹਲਚਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।