12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਜ਼ਖ਼ਮੀਆਂ ਦਾ ਰਾਜਿੰਦਰਾ ਹਸਪਤਾਲ ’ਚ ਹਾਲ-ਚਾਲ ਜਾਣਿਆ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਜ਼ਖ਼ਮੀਆਂ ਦਾ ਰਾਜਿੰਦਰਾ ਹਸਪਤਾਲ ’ਚ ਹਾਲ-ਚਾਲ ਜਾਣਿਆ

ਅਜੀਤ ਡੈਸਕ 12-11-2026

ਪਟਿਆਲਾ, 11 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪੀ.ਆਰ.ਟੀ.ਸੀ. ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸੰਬੰਧੀ ਡਾਕਟਰਾਂ ਤੋਂ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਐਸ.ਡੀ.ਐਮ. ਗੁਰਦੇਵ ਸਿੰਘ ਮੌਜੂਦ ਸਨ । ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ 14 ਜ਼ਖ਼ਮੀਆਂ ਨੂੰ ਸੰਗਰੂਰ ਦੇ ਹਸਪਤਾਲ ਤੇ 11 ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ । ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ ਅਤੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 7 ਫ਼ੀਸਦੀ ਕੀਤਾ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।