ਨਵੀਂ ਦਿੱਲੀ, 12 ਨਵੰਬਰ (ਪੀ.ਟੀ.ਆਈ)-ਪੰਜਾਬ ਦੇ ਸੰਗਰੂਰ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ’ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ ਕਰੇਗੀ। ਏਜੰਸੀ ਨੇ ਇਸ ਸਬੰਧੀ ਮਾਮਲਾ ਦਰਜ ਕਰ ਕੇ ਖਾਲਿਸਤਾਨ ਲਿਬਰੇਸ਼ਨ ਆਰਮੀ ਦੀ ਕਥਿਤ ਸਾਜਿਸ਼ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਹਮਲਾ 26 ਜੁਲਾਈ ਨੂੰ ਸੰਗਰੂਰ ਦੇ ਉਪਲੀ ਰੋਡ ਸਥਿਤ ਭਾਜਪਾ ਦਫ਼ਤਰ ’ਤੇ ਕੀਤਾ ਗਿਆ ਸੀ। ਪੁਲਿਸ ਮੁਤਾਬਿਕ ਹਮਲੇ ਦਾ ਮਕਸਦ ਅੱਗ ਲਗਾ ਕੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣਾ ਸੀ । ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਪੰਜਾਬ ਪੁਲਿਸ ਨੇ ਜਾਂਚ ਦੌਰਾਨ ਦੋ ਮੁਲਜ਼ਮਾਂ ਹੈਪੀ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਐਨ.ਆਈ.ਏ. ਦੀ ਐੱਫ.ਆਈ.ਆਰ. ਮੁਤਾਬਿਕ ਮੁਲਜ਼ਮਾਂ ਨੂੰ ਗੁਆਂਢੀ ਦੇਸ਼ ਵਿਚ ਬੈਠੇ ਇੱਕ ਹੈਂਡਲਰ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਨਾਲ ਜੋੜਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਐਨ.ਆਈ.ਏ. ਨੇ ਜਾਂਚ ਆਪਣੇ ਹੱਥਾਂ ਵਿਚ ਲਈ ਹੈ। ਏਜੰਸੀ ਹੁਣ ਇਸ ਮਾਮਲੇ ਪਿੱਛੇ ਵੱਡੀ ਸਾਜਿਸ਼ ਤੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਜਾਂਚ ਕਰੇਗੀ।
ਪੰਜਾਬ ਭਾਜਪਾ ਦਫ਼ਤਰ ’ਤੇ ਪੈਟਰੋਲ ਬੰਬ ਹਮਲੇ ਦੀ ਜਾਂਚ ਐਨ.ਆਈ.ਏ. ਨੇ ਸੰਭਾਲੀ
ਪੰਜਾਬ ਭਾਜਪਾ ਦਫ਼ਤਰ ’ਤੇ ਪੈਟਰੋਲ ਬੰਬ ਹਮਲੇ ਦੀ ਜਾਂਚ ਐਨ.ਆਈ.ਏ. ਨੇ ਸੰਭਾਲੀ
ਅਜੀਤ ਡੈਸਕ
13-11-2026