20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਵਿਧਾਨ ਸਭਾ ਚੋਣਾਂ 2027-ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਚੋਣ ਅਮਲ ਲਈ ਉੱਚ-ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ

ਪੰਜਾਬ ਵਿਧਾਨ ਸਭਾ ਚੋਣਾਂ 2027-ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਚੋਣ ਅਮਲ ਲਈ ਉੱਚ-ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ

ਅਜੀਤ ਡੈਸਕ 21-11-2026

ਖੁਫੀਆ ਜਾਣਕਾਰੀ ਸਾਂਝੀ ਕਰਨ, ਸਰਹੱਦੀ ਨਿਗਰਾਨੀ, ਡਰੋਨ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅੰਤਰ-ਰਾਜੀ ਤਸਕਰੀ ਨੂੰ ਰੋਕਣ ’ਤੇ ਜ਼ੋਰ

ਚੰਡੀਗੜ੍ਹ, 20 ਨਵੰਬਰ-(ਅਜੀਤ ਬਿਊਰੋ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ|ਇਸ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨਹਾ ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਅਨਿੰਦਿਤਾ ਮਿਤਰਾ ਨੇ ਸਾਂਝੇ ਤੌਰ ’ਤੇ ਕੀਤੀ| ਸੈਸ਼ਨ ਦਾ ਸੰਚਾਲਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਕਾਊਂਟਰ ਇੰਟੈਲੀਜੈਂਸ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਪੰਜਾਬ ਇਲੈਕਸ਼ਨਜ਼ ਆਸ਼ੀਸ਼ ਚੌਧਰੀ ਵੱਲੋਂ ਕੀਤਾ ਗਿਆ| ਮੀਟਿੰਗ ਵਿਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਟੇਟ ਨੋਡਲ ਅਫ਼ਸਰਾਂ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਪ੍ਰਤੀਨਿਧੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.), ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.), ਰੇਲਵੇ ਸੁਰੱਖਿਆ ਬਲ (ਆਰ.ਪੀ.ਐੱਫ.), ਇੰਟੈਲੀਜੈਂਸ ਬਿਊਰੋ (ਆਈ.ਬੀ.), ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.), ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਪੰਜਾਬ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ|ਮੀਟਿੰਗ ਦੌਰਾਨ ਅੰਤਰ-ਰਾਜੀ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਅਮਨ-ਕਾਨੂੰਨ ਦੀਆਂ ਤਿਆਰੀਆਂ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕਾਂ ’ਤੇ ਨਜ਼ਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਇੱਕ ਸਾਂਝੀ ਰਣਨੀਤੀ ਤਿਆਰ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ, ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਨੂੰ ਰੋਕਣ ਅਤੇ ਹੋਰ ਗੈਰ-ਕਾਨੂੰਨੀ ਸਪਲਾਈ ਲੜੀਆਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।  ਅਧਿਕਾਰੀਆਂ ਨੇ ਸਰਹੱਦੀ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ ’ਤੇ ਨਜ਼ਰ ਰੱਖਣ, ਤਾਲਮੇਲ ਵਾਲੀ ਕਾਰਵਾਈ ਅਤੇ ਨਾਲ ਲੱਗਦੇ ਅਧਿਕਾਰ ਖੇਤਰਾਂ ਵਿਚ ਸਾਂਝੇ ਆਪ੍ਰੇਸ਼ਨ ਚਲਾਉਣ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉੱਭਰ ਰਹੇ ਸੁਰੱਖਿਆ ਖਤਰਿਆਂ ਵਿਰੁੱਧ ਤੇਜ਼ੀ ਨਾਲ ਅਤੇ ਤਾਲਮੇਲ ਵਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ ਸਬੰਧੀ ਢਾਂਚੇ ਨੂੰ ਵਧੇਰੇ ਕਾਰਗਰ ਬਣਾਉਣ, ਠੋਸ ਸੂਚਨਾ ਦੇ ਤੁਰੰਤ ਆਦਾਨ-ਪ੍ਰਦਾਨ, ਨਿਰਵਿਘਨ ਅੰਤਰ-ਏਜੰਸੀ ਤਾਲਮੇਲ, ਸਰਹੱਦਾਂ ’ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਫ਼ਸਰਾਂ ਦਰਮਿਆਨ ਪ੍ਰਭਾਵੀ ਸੰਚਾਰ ਕਾਇਮ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। 

 

ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ’ਚ ਸਾਰੇ ਪੋਲਿੰਗ ਬੂਥਾਂ ’ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਕੌਮਾਂਤਰੀ ਕਬੱਡੀ ਖਿਡਾਰੀ ਯਾਦਾ ਸੁਰਖਪੁਰੀਆ ਦਾ ‘ਆਪ’ ’ਚ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।