21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੀਟ ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)-ਨੀਟ-ਯੂਜੀ ਪੇਪਰ ਲੀਕ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ 14 ਮੁਲਜ਼ਮਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਨਾਲ ਮਾਮਲੇ ਵਿਚ ਸੁਣਵਾਈ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ.....

ਅਜੀਤ ਡੈਸਕ 22-11-2026

ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)-ਨੀਟ-ਯੂਜੀ ਪੇਪਰ ਲੀਕ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ 14 ਮੁਲਜ਼ਮਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਨਾਲ ਮਾਮਲੇ ਵਿਚ ਸੁਣਵਾਈ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਵਿਸ਼ੇਸ਼ ਜੱਜ ਅਜੇ ਗੁਪਤਾ ਨੇ ਮੁਲਜ਼ਮਾਂ ਵਲੋਂ ਦੋਸ਼ ਕਬੂਲ ਨਾ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ। ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ 25 ਨਵੰਬਰ ਤੋਂ ਸ਼ੁਰੂ ਹੋਵੇਗੀ। ਅਦਾਲਤ ਨੇ ਪਹਿਲਾਂ ਹੀ ਕਿਹਾ ਸੀ ਕਿ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ, ਅਪਰਾਧਿਕ ਸਾਜਿਸ਼, ਭਰੋਸੇ ਦੀ ਅਪਰਾਧਿਕ ਉਲੰਘਣਾ ਤੇ ਭ੍ਰਿਸ਼ਟਾਚਾਰ ਸਮੇਤ ਕਈ ਅਪਰਾਧਾਂ ਦੇ ਪਹਿਲੀ ਨਜ਼ਰੇ ਸਬੂਤ ਮੌਜੂਦ ਹਨ। ਮਾਮਲੇ ਦੇ ਤਿੰਨ ਮੁੱਖ ਮੁਲਜ਼ਮਾਂ ਮਨਿਸ਼ਾ ਗੁਰਨਾਥ ਮੰਧਾਰੇ, ਪੀ.ਵੀ. ਕੁਲਕਰਨੀ ਤੇ ਮਨਿਸ਼ਾ ਸੰਜੇ ਹਵਾਲਦਾਰ ਨੂੰ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ .ਏ.) ਵਲੋਂ ਵਿਸ਼ਾ ਮਾਹਿਰਾਂ ਵਜੋਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ’ਤੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਗੈਰ-ਕਾਨੂੰਨੀ ਤਰੀਕੇ ਨਾਲ ਪ੍ਰੀਖਿਆ ਦੇ ਗੁਪਤ ਸਵਾਲ ਹਾਸਿਲ ਕਰਨ ਦਾ ਦੋਸ਼ ਹੈ । ਬਾਕੀ 11 ਮੁਲਜ਼ਮਾਂ ’ਤੇ ਵੀ ਗੁਪਤ ਪ੍ਰੀਖਿਆ ਸਮੱਗਰੀ ਦੀ ਗੈਰ-ਕਾਨੂੰਨੀ ਵੰਡ ਅਤੇ ਵਰਤੋਂ ਵਿਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਗਏ ਹਨ। ਕੇਂਦਰੀ ਜਾਂਚ ਬਿਊਰੋ ਨੇ ਪਹਿਲਾਂ 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਬਾਅਦ ਵਿਚ 14ਵੇਂ ਮੁਲਜ਼ਮ ਸ਼ੇਸ਼ਰਾਓ ਸੂਰਿਆਵੰਸ਼ੀ ਖ਼ਿਲਾਫ਼ ਪੂਰਕ ਚਾਰਜਸ਼ੀਟ ਪੇਸ਼ ਕੀਤੀ।

ਪਿਛਲੀ ਖ਼ਬਰ ਬਿਹਾਰ ’ਚ ਪੁਲ ਦਾ ਨਾਂਅ ਨਿਤਿਸ਼ ਕੁਮਾਰ ਦੇ ਨਾਂਅ ’ਤੇ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ -ਚੀਮਾ ਅਗਲੀ ਖ਼ਬਰ ਸੀ.ਜੀ.ਐਸ.ਟੀ. ਸੁਪਰਡੈਂਟ ਦੇ ਘਰੋਂ 1.86 ਕਰੋੜ ਦੀ ਨਕਦੀ ਅਤੇ ਗਹਿਣੇ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।