22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿ ਪਹੁੰਚੇ ਭਾਰਤੀ ਜਥੇ ਦਾ ਨਿੱਘਾ ਸਵਾਗਤ

ਅੰਮ੍ਰਿਤਸਰ/ਅਟਾਰੀ, 22 ਨਵੰਬਰ (ਸੁਰਿੰਦਰ ਕੋਛੜ, ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਵਾਹਗਾ ਸਰਹੱਦ...

ਅਜੀਤ ਡੈਸਕ 23-11-2026

ਅੰਮ੍ਰਿਤਸਰ/ਅਟਾਰੀ, 22 ਨਵੰਬਰ (ਸੁਰਿੰਦਰ ਕੋਛੜ, ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਯਾਤਰੂ ਜਥੇ ਦਾ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਚੇਅਰਮੈਨ ਕਮਰ-ਉਲ-ਜ਼ਮਾਨ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ, ਫ਼ਰਾਜ਼ ਅੱਬਾਸ, ਮਹੇਸ਼ ਸਿੰਘ, ਸਤਵੰਤ ਕੌਰ, ਡਾ: ਮਿਮਪਾਲ ਸਿੰਘ ਆਦਿ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਤੇ ਲਖਬੀਰ ਸਿੰਘ ਆਦਿ ਨੂੰ ਚੇਅਰਮੈਨ ਕਮਰ-ਉਲ-ਜ਼ਮਾਨ ਤੇ ਹੋਰਨਾ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ। ਚੇਅਰਮੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸਿੱਖ ਯਾਤਰੀਆਂ ਦਾ ਸਵਾਗਤ ਪਾਕਿ ਦੀ ਅਮਨ ਤੇ ਮੁਹੱਬਤ ਦੀ ਨੀਤੀ ਦਾ ਅਮਲੀ ਸਬੂਤ ਹੈ। ਉਨ੍ਹਾਂ ਕਿਹਾ ਕਿ ਸਿੱਖ ਯਾਤਰੀ ਸਾਡੇ ਸਤਿਕਾਰਯੋਗ ਮਹਿਮਾਨ ਹਨ ਤੇ ਉਨ੍ਹਾਂ ਦੀ ਸੇਵਾ ਤੇ ਸਹੂਲਤ ਸਾਡੀ ਪਹਿਲੀ ਤਰਜੀਹ ਹੈ। ਪਾਕਿ ਪਹੁੰਚਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਾਹਗਾ ਸਰਹੱਦ ’ਤੇ ਕੀਤੇ ਗਏ ਪ੍ਰਬੰਧਾਂ ਲਈ ਚੇਅਰਮੈਨ ਬੋਰਡ ਤੇ ਪਾਕਿ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਾਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਦੱਸਿਆ ਕਿ ਯਾਤਰੀਆਂ ਦੇ ਠਹਿਰਨ, ਲੰਗਰ, ਟਰਾਂਸਪੋਰਟ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਬੋਰਡ ਦੇ ਮੀਡੀਆ ਸੈੱਲ ਮੁਤਾਬਿਕ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਯਾਤਰੀਆਂ ਨੂੰ ਫੁੱਲ-ਪਰੂਫ਼ ਸੁਰੱਖਿਆ ਤੇ ਆਧੁਨਿਕ ਸਫ਼ਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਵਾਗਤ ਤੋਂ ਬਾਅਦ ਸਿੱਖ ਯਾਤਰੀਆਂ ਦਾ ਪਹਿਲਾ ਕਾਫ਼ਲਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤਾ ਗਿਆ।
ਭਾਰਤ ਤੋਂ 2339 ਸ਼ਰਧਾਲੂ ਪਾਕਿਸਤਾਨ ਰਵਾਨਾ
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਸਮੁੱਚੇ ਭਾਰਤ ਤੋਂ 2339 ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਪਾਕਿਸਤਾਨ ਰਵਾਨਾ ਹੋਏ । ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ’ਚ ਸੰਤ ਮਹਾਂਪੁਰਸ਼ ਬਾਬਾ ਗੁਰਦੇਵ ਸਿੰਘ ਘੁਲੀ ਵਾਲਿਆਂ ਵਲੋਂ ਦੋ ਪਾਲਕੀ ਸਾਹਿਬ ਤੇ ਕਾਰ ਸੇਵਾ ਗੁਰੂ ਕੇ ਬਾਗ ਬਾਬਾ ਸਤਨਾਮ ਸਿੰਘ ਵਲੋਂ ਲੰਗਰ ਦੀਆਂ ਰਸਦਾਂ ਬਾਬਾ ਮਹਿਲ ਸਿੰਘ ਗੁਰੂ ਕੇ ਬਾਗ ਵਾਲੇ ਭਾਰਤ ਤੋਂ ਪਾਕਿਸਤਾਨ ਲਈ ਲੈ ਕੇ ਰਵਾਨਾ ਹੋਏ। 

ਪਿਛਲੀ ਖ਼ਬਰ ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਤੇ ਪੰਜਾਬ ’ਚ ‘ਆਪ’ ਨੂੰ ਹਰਾਉਣਾ ਭਾਜਪਾ ਦਾ ਟੀਚਾ-ਨਿਤਿਨ ਨਬੀਨ ਅਗਲੀ ਖ਼ਬਰ ਹਿਸਾਰ ’ਚ ਫ਼ੌਜੀ ਅਭਿਆਸ ਦੌਰਾਨ ਟੈਂਕ ਹੇਠਾਂ ਆਉਣ ਕਾਰਨ ਦੋ ਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।