27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਹੁਤ ਅਹਿਮ ਬਿੱਲ ਲੈ ਕੇ ਆ ਰਹੀ ਹੈ ਸਰਕਾਰ-ਰਿਜਿਜੂ

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ 30 ਨਵੰਬਰ ਅਤੇ 1 ਦਸੰਬਰ ਨੂੰ ਲੋਕ ਸਭਾ ’ਚ ਬਹੁਤ ਅਹਿਮ ਬਿੱਲ ਲੈ ਕੇ ਆ ਰਹੀ ਹੈ ਅਤੇ ਇਸ ਵਿਸ਼ੇਸ਼ ਕੰਮ ਲਈ ਹੀ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।....

ਅਜੀਤ ਡੈਸਕ 28-11-2026

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ 30 ਨਵੰਬਰ ਅਤੇ 1 ਦਸੰਬਰ ਨੂੰ ਲੋਕ ਸਭਾ ’ਚ ਬਹੁਤ ਅਹਿਮ ਬਿੱਲ ਲੈ ਕੇ ਆ ਰਹੀ ਹੈ ਅਤੇ ਇਸ ਵਿਸ਼ੇਸ਼ ਕੰਮ ਲਈ ਹੀ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਹੱਦਬੰਦੀ ਅਤੇ ਔਰਤਾਂ ਦੇ ਰਾਖਵੇਂਕਰਨ ਨਾਲ ਸੰਬੰਧਿਤ ਬਿੱਲ ਨੂੰ ਲੈ ਕੇ ਕੋਈ ਖੁਲਾਸਾ ਨਹੀਂ ਕੀਤਾ। ਰਿਜਿਜੂ ਨੇ ਵਿਰੋਧੀ ਧਿਰਾਂ ਵਲੋਂ ਵਿਸ਼ੇਸ਼ ਇਜਲਾਸ ਨੂੰ ‘ਅਸੰਵਿਧਾਨਕ’ ਕਹਿਣ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣਾ ਸੰਸਦੀ ਲੋਕਤੰਤਰ ਦਾ ਹਿੱਸਾ ਹੈ ਅਤੇ ਵਿਰੋਧੀ ਧਿਰ ਦੇ ਕੁਝ ਸੰਸਦ ਮੈਂਬਰਾਂ ਵਲੋਂ ਇਸ ਨੂੰ ਅਸੰਵਿਧਾਨਕ ਕਹਿਣ ਜਿਹੀਆਂ ਹਲਕੀਆਂ ਗੱਲਾਂ ਨਹੀਂ ਕਹਿਣੀਆਂ ਚਾਹੀਦੀਆਂ। ਰਿਜਿਜੂ ਨੇ ਕਿਹਾ ਕਿ ਸਰਕਾਰ ਨੇ ਚਾਰ ਦਿਨਾਂ ਦਾ ਸੰਸਦ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸਦੀ ਜਾਣਕਾਰੀ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਸਭਾਪਤੀ ਨੂੰ ਦੇ ਦਿੱਤੀ ਗਈ ਹੈ। 30 ਨਵੰਬਰ ਅਤੇ 1 ਦਸੰਬਰ ਨੂੰ ਲੋਕ ਸਭਾ ’ਚ ਇਕ ਅਹਿਮ ਵਿਧਾਈ ਕੰਮ ਹੋਣਾ ਹੈ ਅਤੇ ਰਾਜ ਸਭਾ ’ਚ ਇਹ 2 ਅਤੇ 3 ਦਸੰਬਰ ਨੂੰ ਹੋਵੇਗਾ। ਉਨ੍ਹਾਂ ਵਿਰੋਧੀ ਧਿਰਾਂ ਨੂੰ ਸਾਰਥਿਕ ਚਰਚਾ ਕਰਨ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਵਿਰੋਧੀ ਧਿਰਾਂ ਵਲੋਂ ਨਿਖੇਧੀ ਅਗਲੀ ਖ਼ਬਰ ਪੰਜਾਬ ’ਚ ‘ਬਲੈਕਆਊਟ’ ਦੌਰਾਨ ‘ਮੌਕ ਡਰਿੱਲ’ ਦੋ ਮਿੰਟ ਲਈ ਵੱਜੇ ਸਾਇਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।