11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ <br/>

ਅਜੀਤ ਡੈਸਕ 01-01-2026
ਬੁੱਲ੍ਹੋਵਾਲ, 31 ਦਸੰਬਰ (ਲੁਗਾਣਾ)-ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਗੁਜਰ ਕੌਰ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਭਾਈ ਸੁਖਵੀਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਤਰਨਤਾਰਨ ਅਤੇ ਭਾਈ ਗੁਰਵਿੰਦਰਪਾਲ ਸਿੰਘ ਲਾਲ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਤੇ ਗੁਰ ਇਤਿਹਾਸ ਰਾਹੀ ਸੰਗਤਾਂ ਨੂੰ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਵਰਨਣ ਕੀਤਾ | ਇਸ ਸਮਾਗਮ ਦੌਰਾਨ ਬੀਬੀ ਸੁਰਿੰਦਰ ਕੌਰ, ਬੀਬੀ ਅਮਰਜੀਤ ਕੌਰ, ਮਨਜਿੰਦਰ ਸਿੰਘ ਲਾਡੀ, ਨੋਬਲਜੀਤ ਸਿੰਘ, ਹਰਵਿੰਦਰ ਸਿੰਘ, ਗੁਰਵੀਰ ਸਿੰਘ, ਮਨਦੀਪ ਸਿੰਘ ਸਹੋਤਾ, ਸਵਿੰਦਰਪਾਲ ਸਿੰਘ ਟਿੰਮਾ, ਇਕਬਾਲ ਸਿੰਘ ਫਲੋਰਾ, ਬਚਿੱਤਰ ਸਿੰਘ, ਮਨਦੀਪ ਕੌਰ, ਬੀਰ ਸਿੰਘ, ਹਰਵੀਰ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ ਲਾਂਬੜਾ, ਮੁਖ਼ਤਿਆਰ ਸਿੰਘ, ਲਵਪ੍ਰੀਤ ਸਿੰਘ ਖਡਿਆਲਾ, ਗੁਰਪਾਲ ਸਿੰਘ ਖੱਖ, ਦਵਿੰਦਰ ਸਿੰਘ ਨਰਿਆਲਾ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਖ਼ਾਨਪੁਰ ਥਿਆੜਾ ਵਿਖੇ ਦੁੱਧ ਦੇ ਲੰਗਰ ਲਗਾਏ <br/> ਅਗਲੀ ਖ਼ਬਰ ਜਨਤਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਮੁਕੇਸ਼ ਮਲੌਦ ਦੀ ਗ਼ੈਰ-ਕਾਨੂੰਨੀ ਗਿ੍ਫ਼ਤਾਰੀ ਦੀ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।