13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡੇਰਾ ਵਿਰੱਕਤਾਂ ਵਿਖੇ ਸੰਤ ਬਾਬਾ ਭਾਗ ਸਿੰਘ ਦੀ ਬਰਸੀ ਮੌਕੇ ਸਮਾਗਮ 3 ਨੂੰ <br/>

ਅਜੀਤ ਡੈਸਕ 01-01-2026
ਹੁਸ਼ਿਆਰਪੁਰ, 31 ਦਸੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ, ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਗੁਰਮਤਿ ਸਮਾਗਮ 3 ਜਨਵਰੀ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਥੇਦਾਰ ਤਰਲੋਚਨ ਸਿੰਘ ਨੇ ਦੱਸਿਆ ਕਿ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁੱਖ ਦਮਦਮੀ ਟਕਸਾਲ ਦੇ ਨਿਰਦੇਸ਼ਾਂ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਿਸ 'ਚ ਸਿੰਘ ਸਾਹਿਬਾਨ, ਸੰਤ-ਮਹਾਂਪੁਰਸ਼, ਰਾਗੀ, ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ |

ਪਿਛਲੀ ਖ਼ਬਰ ਸਾਰੇ ਸੰਮਤੀ ਮੈਂਬਰਾਂ ਨੂੰ ਨਾਲ ਲੈ ਕੇ ਕਰਵਾਇਆ ਜਾਵੇਗਾ ਵਿਕਾਸ – ਐਡਵੋਕੇਟ ਘੁੰਮਣ <br/> ਅਗਲੀ ਖ਼ਬਰ ਹਥਿਆਰਾਂ ਦੀ ਨੋਕ 'ਤੇ ਵਿਅਕਤੀ ਦੀ ਕੁੱਟਮਾਰ ਕਰ ਕੇ ਕੀਤੀ ਲੁੱਟ-ਖੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।