24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੈਣੀ ਬਾਰ ਕਾਲਜ ਬੁੱਲੋ੍ਹਵਾਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਬੁੱਲ੍ਹੋਵਾਲ, 24 ਜਨਵਰੀ (ਲੁਗਾਣਾ)-ਸੈਣੀ ਬਾਰ ਐਜੂਕੇਸ਼ਨਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਖਡਿਆਲਾ 'ਚ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਦੀ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਦੌਰਾਨ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਤਹਿਤ ਸਹੁੰ ਚੁਕਾਈ ਗਈ ਅਤੇ ਇਸ ਤੋਂ ਬਾਅਦ ਵਿਦਿਆਰਥੀਆਂ ਤੋਂ ਵੋਟਰ ਜਾਗਰੂਕਤਾ ਮੁਹਿੰਮ ਸਬੰਧੀ ਪੋਸਟਰ ਮੁਕਾਬਲੇ ਅਤੇ ਲੇਖ ਰਚਨਾ ਮੁਕਾਬਲੇ ਵੀ ਕਰਵਾਏ ਗਏ | ਇਸ ਦੌਰਾਨ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਯਸ਼ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜਿੰਮੇਂਵਾਰ ਵੋਟਰ ਬਣਨ ਦਾ ਫ਼ਰਜ਼ ਸਮਝਾਉਂਦੇ ਹੋਏ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਵਰਤੋਂ ਕਰਨ ਸੰਬੰਧੀ ਜਾਗਰੂਕ ਕੀਤਾ | ਇਸ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 77ਵਾਂ ਗਣਤੰਤਰ ਦਿਵਸ: ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ 'ਚ ਹੋਈ ਫ਼ੁੱਲ ਡਰੈੱਸ ਰਿਹਰਸਲ ਅਗਲੀ ਖ਼ਬਰ ਮੁੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਬਣੇ ਚੇਅਰਮੈਨ ਹਰਪਾਲ ਜੁਨੇਜਾ ਨੂੰ ਦਿੱਤਾ ਥਾਪੜਾ ਪੀ.ਆਰ.ਟੀ.ਸੀ. ਨੂੰ ਨਵੀਂ ਦਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।