24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਸੰਬੰਧੀ ਟਾਂਡਾ ਪੁਲਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ

ਅਜੀਤ ਡੈਸਕ 25-01-2026
ਟਾਂਡਾ ਉੜਮੁੜ, 24 ਜਨਵਰੀ (ਦੀਪਕ ਬਹਿਲ)- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਾਂਡਾ ਪੁਲਿਸ ਵੱਲੋਂ ਦੇਸ਼ ਦੇ ਗਣਤੰਤਰਤਾ ਦਿਵਸ ਦਾ ਸ਼ਹਿਰ ਵਿਚ ਫਲੈਗ ਮਾਰਚ ਕਰਨ ਦੇ ਨਾਲ-ਨਾਲ ਸਰਚ ਅਪਰੇਸ਼ਨ ਚਲਾਇਆ ਗਿਆ | ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਅਤੇ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੇ ਦੇਖ ਰੇਖ ਹੇਠ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਗਣਤੰਤਰਤਾ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਹ ਫਲੈਗ ਮਾਰਚ ਕੀਤਾ ਗਿਆ | ਉਨ੍ਹਾਂ ਇਸ ਮੌਕੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਗਣਤੰਤਰਤਾ ਦਿਵਸ ਮੌਕੇ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕੀਤਾ ਜਾਵੇ | ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਇੱਕ ਸੰਗਠਨ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਦੌਰਾਨ ਬਲਾਸਟ ਕਰਨ ਦੀ ਧਮਕੀ ਭਰੀ ਟਾਂਡਾ ਦੇ ਇੱਕ ਨਿੱਜੀ ਸਕੂਲ ਨੂੰ ਪ੍ਰਾਪਤ ਹੋਈ ਸੀ ਜਿਸ ਉਪਰੰਤ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਵਿਸ਼ੇਸ਼ ਅਪਰੇਸ਼ਨ ਚਲਾਇਆ ਹੈ |
ਪਿਛਲੀ ਖ਼ਬਰ ਸ਼ਹੀਦ ਬਾਬਾ ਰਤਨ ਸਿੰਘ ਜੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੂਬੇ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਰਚਾ ਲਈ ਮੁੱਖ ਮੰਤਰੀ ਸਮਾਂ ਦੇਣ-ਸਹੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।