24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹੀਦ ਬਾਬਾ ਰਤਨ ਸਿੰਘ ਜੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-01-2026
ਚੱਬੇਵਾਲ, 24 ਜਨਵਰੀ (ਰਾਜੀਵ ਭਾਰਦਵਾਜ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਚੱਬੇਵਾਲ ਤੋਂ ਸ਼ਹੀਦ ਸ਼ਹੀਦ ਬਾਬਾ ਰਤਨ ਸਿੰਘ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਬਾਬਾ ਨਿਹਾਲ ਸਿੰਘ ਜਥੇਦਾਰ ਤਰਨਾ ਦਲ ਹਰੀਆਂ ਵੇਲਾਂ ਨੇ ਅਰਦਾਸ ਕੀਤੀ ਅਤੇ ਆਈਆਂ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ | ਇਹ ਨਗਰ ਕੀਰਤਨ ਕਸਬਾ ਚੱਬੇਵਾਲ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਪੱਤੀ ਪੱਕਿਆਂ ਦੀ, ਗੁਰਦੁਆਰਾ ਸਾਹਿਬ ਪੱਤੀ ਲੰਗਰ ਦੀ, ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਜੀ ਅਤੇ ਗੁਰਦੁਆਰਾ ਸਾਹਿਬ ਪੱਤੀ ਮੋਮਨਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵਰਤਾਏ ਗਏ | ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਸਜਣਗੇ | ਇਸ ਮੌਕੇ ਸਾਬਕਾ ਸਰਪੰਚ ਮੋਹਨ ਸਿੰਘ, ਰਸ਼ਪਾਲ ਸਿੰਘ ਝੂਟੀ, ਸਤਨਾਮ ਸਿੰਘ ਝੂਟੀ, ਹਰਦੀਪ ਸਿੰਘ, ਬਲਜਿੰਦਰ ਸਿੰਘ, ਪੰਚ ਪਰਮਿੰਦਰ ਸਿੰਘ, ਪੰਚ ਦਿਲਬਾਗ ਸਿੰਘ, ਪੰਚ ਮਨਜੀਤ ਸਿੰਘ, ਪਰਮਜੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ ਗੋਪੀ, ਸਰਬਜੀਤ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਗੋਰਾ, ਬੂਟਾ ਸਿੰਘ, ਨੰਬਰਦਾਰ ਸਿਮਰਨਜੀਤ ਸਿੰਘ, ਜਸਵੀਰ ਸਿੰਘ, ਜਗਦੀਪ ਸਿੰਘ,ਖੜਕ ਸਿੰਘ, ਮਨਰਾਜ ਸਿੰਘ, ਰਣਵੀਰ ਸਿੰਘ ਰਾਣਾ, ਉਂਕਾਰ ਸਿੰਘ, ਗੁਰਸ਼ਰਨ ਸਿੰਘ, ਅਮਰਜੀਤ ਸਿੰਘ ਅੰਬਾ, ਗੁਰਵਿੰਦਰ ਸਿੰਘ ਝੂਟੀ, ਕਸ਼ਮੀਰ ਸਿੰਘ, ਧਨਵੀਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਡਾਕ ਘਰਾਂ ਤੋਂ ਘੱਟ ਰੇਟ 'ਤੇ ਵਿਦੇਸ਼ ਨੂੰ ਭੇਜਿਆ ਜਾ ਸਕਦੈ ਸਾਮਾਨ-ਇੰਸਪੈਕਟਰ ਗੁਰਦੇਵ ਸਿੰਘ ਅਗਲੀ ਖ਼ਬਰ ਗਣਤੰਤਰ ਦਿਵਸ ਸੰਬੰਧੀ ਟਾਂਡਾ ਪੁਲਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।