22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਮਾਂ ਸਰਸਵਤੀ ਜੀ ਦੀ ਪੂਜਾ ਕੀਤੀ ਗਈ, ਉਪਰੰਤ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੀ ਪ੍ਰਾਰਥਨਾ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੀਲੇ ਰੰਗ ਦੀ ਮਠਿਆਈ ਵੰਡੀ ਗਈ | ਕੇ.ਜੀ. ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਕੱਪੜੇ ਪਾ ਕੇ ਸਾਰਿਆਂ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰ: ਮਾਰਿਆ ਜਾੱਨ ਨੇ ਸਾਰਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰਾਂ ਦੇ ਧਾਰਨੀ ਬਣਨ ਲਈ ਵੀ ਪ੍ਰੇਰਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਅਨੁੱਜ ਤੋਲਾ ਤੇ ਅਮਿਤ ਤੋਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਾਰਿਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਵਿਦਿਆਰਥੀ ਤੇ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸਨੀ ਓਬਰਾਏ ਸਕਾਲਰਸ਼ਿਪ ਰਾਸ਼ੀ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਪਿੰਡ ਬਹਿਬਲ ਮੰਝ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।