30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਆਗਮਨ ਦਿਵਸ ਪਿੰਡ ਨਗਰ ਵਿਖੇ ਮਨਾਇਆ ਜਾਵੇਗਾ

ਅਜੀਤ ਡੈਸਕ 26-01-2026
ਤਲਵਾੜਾ, 25 ਜਨਵਰੀ (ਮਹਿਤਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਆਗਮਨ ਦਿਵਸ ਸ੍ਰੀ ਗੁਰੂ ਰਵਿਦਾਸ ਮੰਦਰ ਨਗਰ ਦਾਤਾਰਪੁਰ ਵਿਖੇ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਵੇਗਾ | ਸ੍ਰੀ ਗੁਰੂ ਰਵਿਦਾਸ ਸਭਾ ਵੈੱਲਫੇਅਰ ਸੁਸਾਇਟੀ ਰਜਿ. ਪਿੰਡ ਨਗਰ ਦਾਤਾਰਪੁਰ ਦੇ ਪ੍ਰਬੰਧਕਾਂ ਅਨੁਸਾਰ ਮਿਤੀ 29 ਜਨਵਰੀ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਮਿਤੀ 31 ਜਨਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਇੱਕ ਤੋਂ ਦੁਪਹਿਰ 2 ਵਜੇ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਤ 8 ਵਜੇ ਦੀਵਾਨ ਸਜਾਏ ਜਾਣਗੇ ਅਤੇ ਮਿਤੀ 1 ਫਰਵਰੀ ਦਿਨ ਐਤਵਾਰ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਪਾਵਨ ਮੌਕੇ 'ਤੇ ਭਾਈ ਹਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਪਿੰਡ ਉਡਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਕੱਢੀਆਂ ਅਗਲੀ ਖ਼ਬਰ ਸਮਾਜ ਸੇਵਕ ਨੌਜਵਾਨ ਆਗੂ ਕੇਸ਼ਵ ਸਾਥੀਆਂ ਸਮੇਤ ਭਾਰਤੀ ਜਨਤ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।