31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ 'ਚ ਜਨਮ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 26-01-2026
ਬੀਣੇਵਾਲ, 25 ਜਨਵਰੀ (ਬੈਜ ਚੌਧਰੀ)-ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਬਾਬਾ ਕੇਵਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਚਾਰ ਹੋਈ ਕਿ ਗੁਰੂ ਰਵਿਦਾਸ ਮਹਾਰਾਜ ਦਾ 649ਵਾਂ ਜਨਮ ਦਿਹਾੜਾ ਵੱਡੇ ਪੱਧਰ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇ | ਇਸ ਮੌਕੇ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਬਾਬਾ ਨਰੇਸ਼ ਸਿੰਘ ਨੇ ਦੱਸਿਆ ਕਿ 30 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਜੋ ਕਿ ਖੁਰਾਲ ਗੜ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਹੋ ਕੇ ਵਾਪਸ ਖੁਰਾਲਗੜ੍ਹ ਸਾਹਿਬ ਪਹੁੰਚਣਗੇ | 31 ਜਨਵਰੀ ਨੂੰ ਰੈਣ ਸੂਬਾਈ ਕੀਰਤਨ ਹੋਣਗੇ | 1 ਫਰਵਰੀ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਸੇਵਾਦਾਰਾਂ ਦੀਆਂ ਸਮਾਗਮ ਵਿੱਚ ਹੋਣ ਵਾਲੇ ਵੱਖ-ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਚੇਅਰਮੈਨ ਡਾ.ਕੁਲ ਵਰਨ ਸਿੰਘ, ਬਾਬਾ ਨਰੇਸ਼ ਸਿੰਘ,ਬਾਬਾ ਸੁਖਦੇਵ ਸਿੰਘ,ਬਿੰਦਰ ਸਿੰਘ,ਸਤ ਪਾਲ ਸਿੰਘ,ਸੁੱਚਾ ਸਿੰਘ,ਬਖ਼ਸ਼ੀਸ਼ ਸਿੰਘ,ਡਾਕਟਰ ਜਸਵੀਰ ਵਿਕੀ,ਹੇਮ ਰਾਜ ਬੈਂਸ,ਮਨਜੀਤ ਸਿੰਘ ਤਾਰਾਗੜ੍ਹ, ਕੁਲਵੰਤ ਭੂੰਨੋ, ਡਿੰਪਲ ਗੰਗੜ, ਚੌਧਰੀ ਜੀਤ ਸਿੰਘ, ਚਰਨ ਭਾਰਤੀ, ਠੇਕੇਦਾਰ ਰਾਮ ਪ੍ਰਕਾਸ਼, ਅਮਰੀਕ ਸਿੰਘ ਬੱਸੀ, ਬਲਵੀਰ ਸਿੰਘ ਬੱਸੀ, ਹਰਮਨ ਸਿੰਘ ਅਤੇ ਗਗਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਅੱਭੋਵਾਲ ਤੋਂ ਨਗਰ ਕੀਰਤਨ 29 ਨੂੰ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਹਵਾਈ ਯਾਤਰਾ ਰਾਹੀਂ ਜੈਪੁਰ ਐਕਸਪੋਜਰ ਵਿਜ਼ਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।