31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੈਂਟਰ ਹੈੱਡ ਟੀਚਰ ਬਲਵੰਤ ਸਿੰਘ ਦੀ ਮਾਤਾ ਸ਼ੰਕਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 26-01-2026
ਦਸੂਹਾ, 25 ਜਨਵਰੀ (ਭੁੱਲਰ)- ਸੈਂਟਰ ਹੈੱਡ ਟੀਚਰ ਬਲਵੰਤ ਸਿੰਘ ਦੀ ਮਾਤਾ ਸ਼ੰਕਰ ਕੌਰ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਬੁੱਢੀ ਪਿੰਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਬਾਬਾ ਜਸਵਿੰਦਰ ਸਿੰਘ ਸੀਕਰੀ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ | ਇਸ ਮੌਕੇ ਬੁਲਾਰਿਆਂ ਵਲੋਂ ਮਾਤਾ ਸ਼ੰਕਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਬਲਬੀਰ ਸਿੰਘ, ਬਲਵੰਤ ਸਿੰਘ, ਸੈਂਟਰ ਹੈੱਡ ਟੀਚਰ ਜਗਜੀਤ ਸਿੰਘ, ਸੈਂਟਰ ਹੈੱਡ ਟੀਚਰ ਪ੍ਰਦੀਪ ਪਾਲ ਸਿੰਘ, ਬੀ.ਪੀ.ਈ.ਓ. ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਬੁੱਢੀ ਪਿੰਡ, ਗਗਨਦੀਪ ਸਿੰਘ, ਮੁਖ਼ਤਿਆਰ ਸਿੰਘ, ਰਜਿੰਦਰ ਸਿੰਘ, ਕਮਲਜੀਤ ਸਿੰਘ, ਮੀਨਾ ਕੌਰ, ਨਛੱਤਰ ਕੌਰ, ਨਿਰਮਲਜੀਤ ਕੌਰ ਭੁੱਲਰ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਭੁੰਗਰਨੀ 'ਚ ਸਮਾਗਮ 31 ਨੂੰ ਅਗਲੀ ਖ਼ਬਰ ਪਿੰਡ ਅੱਭੋਵਾਲ ਤੋਂ ਨਗਰ ਕੀਰਤਨ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।