31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਭੁੰਗਰਨੀ 'ਚ ਸਮਾਗਮ 31 ਨੂੰ

ਅਜੀਤ ਡੈਸਕ 26-01-2026
ਹੁਸ਼ਿਆਰਪੁਰ, 25 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਪਾਤਸ਼ਾਹੀ 7ਵੀਂ ਸ਼੍ਰੀ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਿੰਡ ਭੁੰਗਰਨੀ ਵਿਖੇ ਸਮੂਹ ਨਗਰ ਨਿਵਾਸੀ, ਐਨ.ਆਰ.ਆਈ ਵੀਰਾਂ, ਗੁਰੂ ਹਰਿ ਰਾਇ ਨੌਜਵਾਨ ਸਭਾ ਭੁੰਗਰਨੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ 396ਵਾਂ ਪ੍ਰਕਾਸ਼ ਪੁਰਬ 31 ਜਨਵਰੀ ਦਿਨ ਸ਼ਨੀਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਸੂਤਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 29 ਜਨਵਰੀ ਦਿਨ ਵੀਰਵਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ 31 ਜਨਵਰੀ ਨੂੰ ਪ੍ਰਕਾਸ਼ ਪੁਰਬ ਮੌਕੇ ਸੰਪਟ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲ੍ਹੇ ਪੰਡਾਲ ਵਿੱਚ ਵੱਖ-ਵੱਖ ਸੰਤ ਮਹਾਂਪੁਰਸ਼, ਪੰਥ ਪ੍ਰਸਿੱਧ ਰਾਗੀ-ਢਾਡੀ ਜਥੇ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ |
ਪਿਛਲੀ ਖ਼ਬਰ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ-ਕਮਲਦੀਪ ਸਿੰਘ ਵਿਰਦੀ ਅਗਲੀ ਖ਼ਬਰ ਸੈਂਟਰ ਹੈੱਡ ਟੀਚਰ ਬਲਵੰਤ ਸਿੰਘ ਦੀ ਮਾਤਾ ਸ਼ੰਕਰ ਕੌਰ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।