31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਤਿਰੰਗਾ ਯਾਤਰਾ ਕੱਢੀ

ਅਜੀਤ ਡੈਸਕ 26-01-2026
ਨੰਗਲ ਬਿਹਾਲਾਂ, 25 ਜਨਵਰੀ (ਵਿਨੋਦ ਮਹਾਜਨ)- ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਸੁਸ਼ਮਾ ਡੋਗਰਾ ਅਤੇ ਡਾਕਟਰ ਰਜੇਸ਼ ਡੋਗਰਾ ਚੇਅਰਮੈਨ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਦੀ ਅਗਵਾਈ ਹੇਠ 77ਵੇਂ ਗਣਤੰਤਰ ਦਿਵਸ ਸੰਬੰਧੀ ਪਿੰਡ ਵਿਚ ਇਕ ਤਿਰੰਗਾ ਯਾਤਰਾ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਰਜੇਸ਼ ਡੋਗਰਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਹੱਥਾਂ ਵਿਚ ਤਿਰੰਗੇ ਝੰਡੇ ਫੜ ਕੇ ਅੰਬੇਦਕਰ ਚੌਕ, ਮਹਾਰਾਣਾ ਪ੍ਰਤਾਪ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਤੋਂ ਸਕੂਲ ਤੱਕ ਤਿਰੰਗਾ ਯਾਤਰਾ ਕੱਢੀ | ਇਸ ਮੌਕੇ ਵਿਦਿਆਰਥੀ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ ਦੇ ਨਾਅਰੇ ਲਗਾਉਂਦੇ ਹੋਏ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹੋਏ ਬੜੇ ਉਤਸ਼ਾਹ ਨਾਲ ਗਣਤੰਤਰ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਦੀ ਅਗਵਾਈ ਕਰ ਰਹੇ ਸਨ |
ਪਿਛਲੀ ਖ਼ਬਰ ਪਿੰਡ ਹਲੇੜ ਵਿਖੇ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਚੋਰਾਂ ਵਲੋਂ ਮਹਿੰਦਰਾ ਬੋਲੈਰੋ ਜੀਪ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।