16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 29-01-2026
ਹਾਜੀਪੁਰ, 28 ਜਨਵਰੀ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਨਜਾਇਜ਼ ਪਿਸਟਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਦੇ ਸਬੰਧ ਵਿਚ ਨਾਕਾ ਟੀ-ਪੁਆਇੰਟ ਮੌਜੂਦ ਸੀ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਿੱਤ ਕੁਮਾਰ ਪੁੱਤਰ ਉਂਕਾਰ ਸਿੰਘ ਵਾਸੀ ਹਵੇਲ ਚਾਂਗ ਥਾਣਾ ਮੁਕੇਰੀਆਂ ਨੇ ਆਪਣੇ ਪਾਸ ਨਜਾਇਜ਼ ਅਸਲਾ ਰੱਖਿਆ ਹੋਇਆ ਹੈ ਤੇ ਜੋ ਆਪਣੇ ਨਾਲ ਅਸਲਾ ਲੈ ਕੇ ਹਾਜੀਪੁਰ ਦੇ ਏਰੀਏ ਵਿਚ ਘੁੰਮਦਾ ਰਹਿੰਦਾ ਹੈ, ਜੋ ਕਿਸ ਸਮੇਂ ਵੀ ਕੋਈ ਘਟਨਾ ਨੂੰ ਅੰਜਾਮ ਦੇ ਸਕਦਾ ਹੈ | ਹਾਜੀਪੁਰ ਪੁਲਿਸ ਵਲੋਂ ਇਹ ਇਤਲਾਹ ਪੱਕੀ ਹੋਣ 'ਤੇ ਉਸ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ ਦੇਸੀ ਕੱਟਾ ਬਰਾਮਦ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਧੁੱਗਾ ਵਲੋਂ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਐਵਾਰਡ ਮਿਲਣ 'ਤੇ ਵਧਾਈ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।