16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਹਿੰਗਰੋਂਵਾਲ ਸਕੂਲ 'ਚ ਚੋਰੀ

ਅਜੀਤ ਡੈਸਕ 29-01-2026
ਮਾਹਿਲਪੁਰ, 28 ਜਨਵਰੀ (ਰਜਿੰਦਰ ਸਿੰਘ)-ਪਿੰਡ ਮਹਿੰਗਰੋਂਵਾਲ ਦੁਆਬਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਅਣਪਛਾਤੇ ਚੋਰਾਂ ਵਲੋਂ ਨਿਸ਼ਾਨਾ ਬਣਾਉਂਦੇ ਹੋਏ ਸਾਮਾਨ, ਕਣਕ ਤੇ ਜ਼ਰੂਰੀ ਕਾਗ਼ਜ਼ਾਤ ਦਾ ਟਰੰਕ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਅਧਿਆਪਕ ਮੁਨੀਤ ਖੰਨਾ, ਪੁਸ਼ਪਾ ਰਾਣੀ, ਜਸਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ 25 ਜਨਵਰੀ ਨੂੰ ਵੋਟਰ ਦਿਵਸ ਮੌਕੇ ਮਨਾਉਣ ਸਬੰਧੀ ਜਦੋਂ ਉਹ ਸਕੂਲ ਆਏ ਤਾਂ ਉਨ੍ਹਾਂ ਦੇਖਿਆ ਕਿ ਸਕੂਲ ਦੇ ਕਮਰਿਆਂ ਦੇ ਜਿੰਦਰੇ ਟੁੱਟੇ ਹੋਏ ਸਨ ਤੇ ਸਮਾਨ ਖਿੱਲਰਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਥਾਣਾ ਮਾਹਿਲਪੁਰ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ 25ਵੇਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਚੱਬੇਵਾਲ 'ਚ ਸਮਾਗਮ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।