17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 31-01-2026
ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ, ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੰਤ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸੰਤ ਮਨਮੋਹਣ ਸਿੰਘ ਬਾਰਨ ਵਾਲੇ, ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਸੰਤ ਜਸਪਾਲ ਸਿੰਘ ਖੁੱਡੇ ਵਾਲੇ, ਸੰਤ ਬਲਰਾਜ ਸਿੰਘ ਜਿਆਣ ਵਾਲੇ, ਸੰਤ ਹਰਕਿਸ਼ਨ ਸਿੰਘ ਸੋਢੀ, ਸੰਤ ਜਨਕ ਸਿੰਘ ਜੱਬੜ ਵਾਲੇ, ਸੰਤ ਬੰਦਾ ਸਿੰਘ ਬਹਾਦਰ, ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲੇ, ਸੰਤ ਰਵਿੰਦਰ ਸਿੰਘ ਜੋਨੀ, ਸੰਤ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਸੰਤ ਰੋਸ਼ਨ ਸਿੰਘ, ਸੰਤ ਜੋਗਾ ਸਿੰਘ ਬਾਬਾ ਬਕਾਲੇ ਵਾਲੇ, ਸੰਤ ਹਰਪ੍ਰੀਤ ਸਿੰਘ ਸ਼ੇਰਪੁਰ ਖ਼ਾਸ ਵਾਲੇ, ਸੰਤ ਪਰਮਿੰਦਰ ਸਿੰਘ ਡਗਾਣਾ, ਸੰਤ ਸੁਰਜੀਤ ਸਿੰਘ ਨਾਨਕਸਰ ਵਾਲੇ, ਭਾਈ ਭਗਵਾਨ ਸਿੰਘ ਜੌਹਲ, ਭਾਈ ਯੋਗਰਾਜ ਸਿੰਘ ਫ਼ਿਲਮੀ ਅਦਾਕਾਰ, ਬੀਬੀ ਦਲੇਰ ਕੌਰ ਖ਼ਾਲਸਾ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਲਾਂਡਰਾ ਢਾਡੀ ਜਥਾ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾ ਨਗਰ ਵਾਲੇ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਮਾਜ ਸੇਵੀ ਅਨਮੋਲ ਕਬਾਤਰਾ ਲੁਧਿਆਣਾ, ਬਰਜਿੰਦਰ ਸਿੰਘ ਪਰਵਾਨਾ, ਹਰਦੇਵ ਸਿੰਘ ਕੌਂਸਲ, ਹਰਜੀਤ ਸਿੰਘ ਮਠਾਰੂ, ਪ੍ਰੋ: ਬਹਾਦਰ ਸਿੰਘ ਸੁਨੇਤ, ਪਿ੍ੰ: ਬਲਜੀਤ ਸਿੰਘ, ਇੰਸ: ਸੁਭਾਸ਼ ਭਗਤ, ਹਰਬੰਸ ਸਿੰਘ ਬੁਲੀਨਾ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਇਤਿਹਾਸ, ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ 20 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ | ਸੰਤ ਰਣਜੀਤ ਸਿੰਘ ਨੇ ਸਮੂਹ ਸੰਗਤਾਂ ਤੇ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਥਾਨ ਸਿੱਖੀ ਦਾ ਧੁਰਾ ਹੈ | ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਖ਼ੈਰ ਦੇ ਦਰੱਖਤਾਂ ਨਾਲ ਭਰੀ ਗੱਡੀ ਫੜੀ ਅਗਲੀ ਖ਼ਬਰ ਖ਼ੈਰ ਦੇ ਦਰੱਖਤਾਂ ਨਾਲ ਭਰੀ ਗੱਡੀ ਫੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।