06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕੰਪਿਊਟਰ ਅਧਿਆਪਕਾਂ ਦੇ ਪੜ੍ਹਾਈ ਛੱਡ 'ਸਿਹਤ ਬੀਮਾ ਕਾਰਡ' ਬਣਾਉਣ ਦੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ

ਅਜੀਤ ਡੈਸਕ 01-02-2026
ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-17 ਫਰਵਰੀ ਤੋਂ 8ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਪਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਚਿੰਤਾ ਕਰਨ ਦੀ ਬਜਾਏ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਕਾਰਡ ਬਣਾਉਣ 'ਤੇ ਲਗਾ ਦਿੱਤੀਆਂ ਹਨ ਜਿਸਦਾ ਕੰਪਿਊਟਰ ਅਧਿਆਪਕਾਂ ਨੇ ਸਖਤ ਵਿਰੋਧ ਕਰਦਿਆਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਅਹੁਦੇਦਾਰ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫ਼ਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ ਅਤੇ ਸੁਸ਼ੀਲ ਅੰਗੂਰਾਲ ਨੇ ਦੱਸਿਆ ਕਿ ਜਦੋਂ ਵੀ ਕੋਈ ਡਾਟਾ ਐਂਟਰੀ ਦਾ ਕੰਮ ਹੁੰਦਾ ਹੈ ਤਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੰਪਿਊਟਰ ਅਧਿਆਪਕਾਂ ਦੀ ਯਾਦ ਆ ਜਾਂਦੀ ਹੈ, ਪਰ ਜਦੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਗੱਲ ਆਉਂਦੀ ਹੈ, ਜਿਸ ਦੇ ਲਈ ਉਹ 2 ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਹਨ ਤਾਂ ਮੰਤਰੀ ਅਤੇ ਅਧਿਕਾਰੀ ਅੱਖਾਂ ਬੰਦ ਕਰ ਲੈਂਦੇ ਹਨ | ਕੰਪਿਊਟਰ ਅਧਿਆਪਕ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ 2011 ਵਿੱਚ ਜਾਰੀ ਰੈਗੂਲਰ ਆਰਡਰਸ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਛੇਵੇਂ ਪੇ ਕਮਿਸ਼ਨ ਅਨੁਸਾਰ ਪੂਰੀ ਤਨਖ਼ਾਹ ਤੇ ਲਾਭ ਦਿੱਤੇ ਜਾਣ |


ਪਿਛਲੀ ਖ਼ਬਰ ਭਗਤੂਪੁਰ ਸੜਕ 'ਤੇ ਦੇਰ ਰਾਤ ਗਟਕੇ ਨਾਲ ਭਰਿਆ ਟਰੱਕ ਪਲਟਿਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।