06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭੁੰਗਰਨੀ 'ਚ ਗੁਰਮਤਿ ਸਮਾਗਮ

ਅਜੀਤ ਡੈਸਕ 01-02-2026
ਹੁਸ਼ਿਆਰਪੁਰ, 31 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਪਾਤਸ਼ਾਹੀ 7ਵੀਂ ਸ੍ਰੀ ਹਰਿਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਿੰਡ ਭੁੰਗਰਨੀ ਵਿਖੇ ਸਮੂਹ ਨਗਰ ਨਿਵਾਸੀ, ਐਨ.ਆਰ.ਆਈ ਵੀਰਾਂ, ਗੁਰੂ ਹਰਿ ਰਾਇ ਨੌਜਵਾਨ ਸਭਾ ਭੁੰਗਰਨੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ 396ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨ 'ਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਪ੍ਰਚਾਰਕ ਬਾਬਾ ਬੰਤਾ ਸਿੰਘ, ਢਾਡੀ ਭਾਈ ਸਰੂਪ ਸਿੰਘ ਕਢਿਆਣਾ, ਭਾਈ ਲਖਵਿੰਦਰ ਸਿੰਘ ਸੋਹਲ, ਭਾਈ ਰਮਨਦੀਪ ਸਿੰਘ, ਭਾਈ ਹਰਪਾਲ ਸਿੰਘ ਯੂ.ਐੱਸ.ਏ., ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਭਾਈ ਰਛਪਾਲ ਸਿੰਘ, ਭਾਈ ਅਵਤਾਰ ਸਿੰਘ, ਭਾਈ ਰਮਨਦੀਪ ਸਿੰਘ, ਬੀਬੀ ਕੁਲਦੀਪ ਕੌਰ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਸਮਾਗਮ 'ਚ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵੀ ਹਾਜ਼ਰੀ ਭਰੀ | ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਸਤਨਾਮ ਸਿੰਘ ਅਰਸ਼ੀ ਵਲੋਂ ਨਿਭਾਈ ਗਈ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਮਸੂਤਾ,ਮਨਜੀਤ ਸਿੰਘ ਬਨਵੈਤ, ਜਗਤਾਰ ਸਿੰਘ, ਮਾ. ਨਿਰੰਕਾਰ ਸਿੰਘ, ਅੰਗਰੇਜ਼ ਸਿੰਘ ਯੂ.ਐੱਸ.ਏ., ਧਨਵੰਤ ਸਿੰਘ, ਨੰਬਰਦਾਰ ਰਾਜਵੀਰ ਸਿੰਘ, ਜਗਤਾਰ ਸਿੰਘ ਤਾਰੀ, ਨੰਬਰਦਾਰ ਭੁਪਿੰਦਰ ਸਿੰਘ, ਦਰਸ਼ਨ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਹਾਲਾ ਮੁੰਡੀਆਂ ਵਿਖੇ ਧਾਰਮਿਕ ਸਮਾਗਮ 8 ਨੂੰ ਅਗਲੀ ਖ਼ਬਰ ਖੰਨਾ ਦੇ ਯਤਨਾਂ ਨਾਲ ਅਬੂ ਧਾਬੀ 'ਚ ਬਲੱਡ ਮਨੀ ਦੇ ਕੇ ਹਰਵਿੰਦਰ ਮਾਨ ਨੂੰ ਕਰਵਾਇਆ ਰਿਹਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।