07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 01-02-2026
ਬੁੱਲ੍ਹੋਵਾਲ 31 ਜਨਵਰੀ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਪਿ੍ੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ 'ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ 'ਚ ਉਚੇਚੇ ਤੌਰ 'ਤੇ ਪਹੁੰਚੇ ਸਕੂਲ ਮੈਂਬਰ ਇੰਚਾਰਜ ਅਵਤਾਰ ਸਿੰਘ ਕਪੂਰ, ਜਤਿੰਦਰ ਸਿੰਘ ਬਾਜਵਾ ਅਤੇ ਸਕੂਲ ਪਿ੍ੰ. ਹਰਕੀਰਤ ਕੌਰ ਦੁਆਰਾ ਤਿਰੰਗਾ ਲਹਿਰਾ ਕੇ ਪਰੇਡ ਨੂੰ ਸਲਾਮੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਫ਼ੌਜੀ ਜਵਾਨਾਂ ਦੀ ਵੀਰਤਾ ਅਤੇ ਬਹਾਦਰੀ ਨੂੰ ਦਰਸਾਉਂਦੇ ਐਕਟ ਪੇਸ਼ ਕੀਤੇ ਗਏ | ਇਸ ਦੌਰਾਨ ਵਿੱਦਿਅਕ ਵਰ੍ਹੇ 2025-26 ਦੌਰਾਨ ਅਕਾਦਮਿਕ, ਖੇਡਾਂ, ਧਾਰਮਿਕ ਪ੍ਰੀਖਿਆਵਾਂ, ਸਹਿ ਗਤੀਵਿਧੀਆਂ ਅਤੇ ਹੋਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਤੱਕ ਖੇਡਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਏਕਮਜੋਤ ਸਿੰਘ ਅਤੇ ਮਨਕਰਨ ਸਿੰਘ ਅਤੇ ਉਨ੍ਹਾਂ ਦੇ ਕੋਚ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਸਕੂਲ ਮੈਂਬਰ ਇੰਚਾਰਜ ਉਜਾਗਰ ਸਿੰਘ ਅਤੇ ਹਿੰਮਤ ਸਿੰਘ ਵਲੋਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਹੋਏ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ |
ਪਿਛਲੀ ਖ਼ਬਰ ਜਿੰਪਾ ਵਲੋਂ ਡੀ.ਸੀ. ਸਮੇਤ ਊਨਾ ਸੜਕ ਦੀ ਮਾੜੀ ਹਾਲਤ ਸੰਬੰਧੀ ਨਿਰੀਖਣ ਅਗਲੀ ਖ਼ਬਰ ਆਂਗਣਵਾੜੀ ਸੈਂਟਰ ਜਾਗਲਾਂ ਵਿਖੇ ਤਪਦਿਕ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।