ਮੁਕੇਰੀਆਂ, 12 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਿਦਿਆਰਥਣਾਂ ਦੇ ਸਰਬ ਪੱਖੀ ਵਿਕਾਸ ਲਈ ਯਤਨਸ਼ੀਲ ਹੈ ਇਸੇ ਤਹਿਤ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀ ਸੁਚੱਜੀ ਵਰਤੋਂ ਅਤੇ ਨਵੀਨਤਮ ਪ੍ਰਣਾਲੀਆਂ ਤੋਂ ਜਾਣੰੂ ਕਰਵਾਉਣ ਦੇ ਮਨੋਰਥ ਨਾਲ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਛੇ-ਰੋਜ਼ਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਲਾਇਬੇਰੀਅਨ ਡਾ. ਸਤਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਦੱਸਿਆ ਕਿ ਪੁਸਤਕਾਂ ਸਾਡੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਰੋਲ ਨਿਭਾਉਂਦੀਆਂ ਹਨ | ਸਾਨੂੰ ਇਨ੍ਹਾਂ ਦੀ ਸਹੀ ਵਰਤੋਂ ਕਰਨੀ ਆਉਣੀ ਚਾਹੀਦੀ ਹੈ | ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਪੁਸਤਕਾਂ ਸੰਬੰਧੀ ਈ-ਸਰੋਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਐਨਲਿਸਟ, ਡੈੱਲ-ਨੈੱਟ,ਓਪੈਕ ਤੋਂ ਵੀ ਜਾਣੂੰ ਕਰਵਾਇਆ | ਵਿਦਿਆਰਥਣਾਂ ਨੂੰ ਕੰਪਿਊਟਰ ਦੀ ਸਹਾਇਤਾ ਨਾਲ ਕਿਤਾਬਾਂ ਲੱਭਣ ਦੀ ਵਿਧੀ ਬਾਰੇ ਵਿਸਥਾਰ ਸਹਿਤ ਸਮਝਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਇਨ੍ਹਾਂ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਦੌਰਾਨ ਕਾਲਜ ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਬੈਸਟ ਰੀਡਰ ਐਵਾਰਡ ਤੋਂ ਵੀ ਜਾਣੂ ਕਰਵਾਇਆ | ਪ੍ਰੋਗਰਾਮ ਦੌਰਾਨ ਸਹਾਇਕ ਲਾਇਬ੍ਰੇਰੀਅਨ ਬੰਦਨਾ ਰਾਣੀ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ | ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ |