18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜਥੇਦਾਰ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਮਜੀਠੀਆ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 14-02-2026
ਮੁਕੇਰੀਆਂ, 13 ਫਰਵਰੀ (ਰਾਮਗੜ੍ਹੀਆ)- ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਟਕਸਾਲੀ ਆਗੂ ਅਤੇ ਲਖਵਿੰਦਰ ਸਿੰਘ ਟਿੰਮੀ ਮੈਂਬਰ ਪੀ.ਏ.ਸੀ. ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲ ਉਪਰੰਤ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸ. ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਮੁਕੇਰੀਆਂ ਵਿਖੇ ਗੱਲਬਾਤ ਕਰਦਿਆਂ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਸ. ਮਜੀਠੀਆ ਦੇ ਬਾਹਰ ਆਉਣ ਨਾਲ ਇਕ ਵਾਰ ਫਿਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਜੋਸ਼ ਭਰ ਆਇਆ ਹੈ | ਉਨ੍ਹਾਂ ਕਿਹਾ ਸ. ਮਜੀਠੀਆ ਨੇ ਹਮੇਸ਼ਾ ਹੀ ਪੰਜਾਬ ਸਰਕਾਰ ਦੇ ਗ਼ਲਤ ਫ਼ੈਸਲਿਆਂ 'ਤੇ ਖੁੱਲ ਕੇ ਆਵਾਜ਼ ਬੁਲੰਦ ਕੀਤੀ ਜਿਸ ਦੇ ਕਾਰਨ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ ਸੀ | ਉਨ੍ਹਾਂ ਕਿਹਾ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਕਿਸੇ ਤੋਂ ਵੀ ਡਰਨ ਵਾਲੇ ਨਹੀਂ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਵੱਡੇ ਪੱਧਰ 'ਤੇ ਕੰਮ ਕਰਨਗੇ |
ਪਿਛਲੀ ਖ਼ਬਰ ਸੰਤ ਬਾਬਾ ਗੋਪਾਲ ਦਾਸ ਤੇ ਮਾਤਾ ਪ੍ਰੀਤਮ ਕੌਰ ਦੀ ਬਰਸੀ ਸੰਬੰਧੀ ਸਮਾਗਮ 19 ਨੂੰ ਅਗਲੀ ਖ਼ਬਰ ਥਾਣੇ ਤੋਂ 100 ਮੀਟਰ ਦੀ ਦੂਰੀ ਤੋਂ ਇੰਜਣ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।