18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਖ਼ਿਲਾਫ਼ ਕੀਤੀ ਟਿੱਪਣੀ ਦੇ ਵਿਰੋਧ ਵਿਚ 'ਆਪ' ਵਲੋਂ ਬਾਜਵਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 14-02-2026
ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਸਪਾਲ ਸਿੰਘ ਚੇਚੀ ਦੀ ਅਗਵਾਈ 'ਚ ਸਥਾਨਕ ਮਾਹਿਲਪੁਰ ਅੱਡੇ 'ਚ ਸਥਿਤ ਕਾਂਗਰਸ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਐਡ: ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਚੇਅਰਮੈਨ ਸੰਦੀਪ ਸੈਣੀ, ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਈ.ਟੀ.ਓ. ਹਰਭਜਨ ਸਿੰਘ ਖ਼ਿਲਾਫ਼ ਦਿੱਤੇ ਗਲਤ ਬਿਆਨ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਇਸ ਬਿਆਨ ਨੇ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੇ ਆਗੂ ਲਗਾਤਾਰ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਹਰੇਕ ਵਰਗ ਨੂੰ ਅੱਗੇ ਆਉਣ ਦਾ ਮੌਕਾ ਦੇ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਇਹ ਸਰਮਾਏਦਾਰ ਕਾਂਗਰਸੀ ਆਗੂ ਇਸ ਨੂੰ ਹਜ਼ਮ ਨਹੀਂ ਕਰ ਰਹੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂਆਂ ਦੀ ਸੋਚ ਦਲਿਤ ਭਾਈਚਾਰੇ ਨੂੰ ਆਪਣਾ ਗ਼ੁਲਾਮ ਬਣਾ ਕੇ ਰੱਖਣ ਦੀ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸ਼ੁਰੂ ਤੋਂ ਹੀ ਮਿਹਨਤਕਸ਼ ਲੋਕਾਂ ਦਾ ਅਪਮਾਨ ਕਰਦੇ ਆ ਰਹੇ ਹਨ | ਆਗੂਆਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੁਰੰਤ ਆਪਣੀ ਵਿਵਾਦਿਤ ਬਿਆਨਬਾਜ਼ੀ ਲਈ ਈ.ਟੀ.ਓ. ਤੇ ਸਮੁੱਚੇ ਦਲਿਤ ਭਾਈਚਾਰੇ ਕੋਲੋਂ ਮੁਆਫ਼ੀ ਮੰਗਣ ਨਹੀਂ ਤਾਂ ਆਉਣ ਵਾਲੇ ਸਮੇਂ 'ਚ ਵੀ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਜ਼ਿਲ੍ਹੇ੍ਹੇ ਦੀਆਂ 40 ਵਿਦਿਆਰਥਣਾਂ ਹਾਸਿਲ ਕਰ ਰਹੀਆਂ ਮੁਫ਼ਤ ਕੋਚਿੰਗ ਅਗਲੀ ਖ਼ਬਰ ਬਰੋਜ਼ਾ ਤੇ ਪੇਂਟ ਫ਼ੈਕਟਰੀ 'ਚ ਧਮਾਕੇ ਉਪਰੰਤ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।