17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਅਵਾਨ ਘੋੜੇ ਸ਼ਾਹ ਵਿਖੇ ਮੁਫ਼ਤ ਅੱਖਾਂ ਦਾ ਵਿਸ਼ਾਲ ਮੈਗਾ ਮੈਡੀਕਲ ਕੈਪ ਸੰਬੰਧੀ ਮੀਟਿੰਗ

ਅਜੀਤ ਡੈਸਕ 14-02-2026
ਟਾਂਡਾ ਉੜਮੁੜ, 13 ਫਰਵਰੀ (ਭਗਵਾਨ ਸਿੰਘ ਸੈਣੀ)-ਗੁਰੂ ਨਾਨਕ ਸੋਚ ਵੈੱਲਫੇਅਰ ਸੁਸਾਇਟੀ ਅਵਾਨ ਘੋੜੇਸ਼ਾਹ ਦੇ ਮੁੱਖ ਸੇਵਾਦਾਰ, ਸਮਾਜ ਸੇਵਕ ਸਤਪਾਲ ਸਿੰਘ ਮੁਲਤਾਨੀ ਦੀ ਸਵਰਗਵਾਸੀ ਮਾਤਾ ਮਹਿੰਦਰ ਕੌਰ ਅਤੇ ਬਾਪੂ ਜੋਗਿੰਦਰ ਸਿੰਘ ਮੁਲਤਾਨੀ ਦੀ ਸਦੀਵੀ ਯਾਦ ਨੂੰ ਸਮਰਪਿਤ, ਮੁਫ਼ਤ ਮੈਗਾ ਅੱਖਾਂ ਦਾ ਅਤੇ ਮੈਡੀਕਲ ਜਾਂਚ ਕੈਂਪ ਲਗਾਉਣ ਸੰਬੰਧੀ ਮੀਟਿੰਗ ਹੋਈ | ਮਿਤੀ 1 ਮਾਰਚ 2026 ਦਿਨ ਐਤਵਾਰ ਨੂੰ ਲਗਾਏ ਜਾ ਰਹੇ ਇਸ ਮੈਗਾ ਮੈਡੀਕਲ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਤਪਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ ਗੁਰੂ ਨਾਨਕ ਸੋਚ ਵੈੱਲਫੇਅਰ ਸੁਸਾਇਟੀ, ਸਮੂਹ ਗਰਾਮ ਪੰਚਾਇਤ ਪਿੰਡ ਅਵਾਣ ਘੋੜੇ ਸ਼ਾਹ, ਸਰਪੰਚ ਬਲਵਿੰਦਰ ਕੌਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਮੈਗਾ ਮੈਡੀਕਲ ਕੈਂਪ ਦੌਰਾਨ ਮਾਡਰਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਛਾਤੀ ਅਤੇ ਪੇਟ ਦੀਆਂ ਬਿਮਾਰੀਆਂ, ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਆਦਿ ਕੀਤੀ ਜਾਵੇਗੀ | ਇਸ ਤੋਂ ਇਲਾਵਾ ਥਿੰਦ ਅੱਖਾਂ ਦਾ ਹਸਪਤਾਲ ਜਲੰਧਰ ਦੇ ਡਾ.ਜੇ.ਐੱਸ. ਥਿੰਦ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ, ਲੋੜਵੰਦਾਂ ਨੂੰ ਐਨਕਾਂ ਚਿੱਟੇ ਮੋਤੀਆਂ ਦੇ ਆਪੇ੍ਰਸ਼ਨ (ਲੈਂਜ), ਲੋੜਵੰਦਾਂ ਦੇ ਪੜ੍ਹਦੇ ਦੀ ਜਾਂਚ ਮੁਫ਼ਤ ਕੀਤੀ ਜਾਏਗੀ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਸੁਸਾਇਟੀ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਦਾ ਵੀ ਲਗਾਇਆ ਜਾ ਰਿਹਾ ਹੈ | ਇਸ ਮੌਕੇ ਮਲੂਕ ਸਿੰਘ, ਗੁਰਦੇਵ ਸਿੰਘ, ਨਿਰੰਜਨ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਕੈਪਟਨ ਫੇਰਾ ਸਿੰਘ, ਸੂਬੇਦਾਰ ਗੋਪਾਲ ਸਿੰਘ, ਸੂਬੇਦਾਰ ਬਲਦੇਵ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਰਮਨਜੋਤ ਸਿੰਘ, ਜੋਨੀ ਮੁਲਤਾਨੀ, ਸੰਚਿਤ ਚੋਪੜਾ, ਅਮਰਪ੍ਰੀਤ ਮੁਲਤਾਨੀ ਅੰਮਿ੍ਤ ਪਾਲ ਸਿੰਘ, ਸ਼ਿਵਮ ਮਹਾਜਨ, ਸਰੂਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤ ਅਤੇ ਅਮਰੀਕਾ ਵਿਚਕਾਰ ਸਮਝੌਤਾ ਕਿਸਾਨਾਂ ਲਈ ਲਾਭਦਾਇਕ-ਸੇਠੂ ਅਗਲੀ ਖ਼ਬਰ ਮੁਅੱਤਲ ਕੀਤੇ ਸਰਪੰਚ ਅਤੇ ਪੰਚਾਂ ਨੂੰ ਬਹਾਲ ਨਾ ਕੀਤਾ ਤਾਂ ਅਕਾਲੀ ਦਲ ਕਰੇਗਾ ਸੰਘਰਸ਼-ਕੀਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।