17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਰਤ ਅਤੇ ਅਮਰੀਕਾ ਵਿਚਕਾਰ ਸਮਝੌਤਾ ਕਿਸਾਨਾਂ ਲਈ ਲਾਭਦਾਇਕ-ਸੇਠੂ

ਅਜੀਤ ਡੈਸਕ 14-02-2026
ਮੁਕੇਰੀਆਂ, 13 ਫਰਵਰੀ (ਰਾਮਗੜ੍ਹੀਆ)-ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਸਮਝੌਤੇ ਨੂੰ ਕਿਸਾਨਾਂ ਲਈ ਲਾਭਦਾਇਕ ਦੱਸਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੇ ਕੌਸ਼ਲ ਸੇਠੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਇਹ ਸਮਝੌਤਾ ਭਾਰਤੀ ਕਿਸਾਨਾਂ ਦੇ ਹਿਤਾਂ ਦੀ ਮਜ਼ਬੂਤੀ ਨਾਲ ਰੱਖਿਆ ਕਰਦਾ ਹੈ, ਉੱਥੇ ਇਹ ਭਾਰਤ ਦੇ ਛੋਟੇ ਅਤੇ ਦਰਮਿਆਨੇ ਉੱਦਮੀਆਂ ਲਈ ਦੁਨੀਆ ਦੀ ਸਭ ਤੋਂ ਵੱਡੀ ਅਰਥ-ਵਿਵਸਥਾ ਦੇ ਦਰਵਾਜ਼ੇ ਵੀ ਖੋਲ੍ਹਦਾ ਹੈ | ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਕਿ ਉਹ ਦੇਸ਼ ਨੂੰ ਝੁਕਣ ਨਹੀਂ ਦੇਣਗੇ ਅਤੇ ਕਿਸਾਨਾਂ ਦੇ ਹਿਤਾਂ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਭਾਰਤ ਸਰਕਾਰ ਨੇ ਧਿਆਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ, ਦੁਨੀਆ ਦੀ ਸਭ ਤੋਂ ਵੱਡੀ ਅਰਥ-ਵਿਵਸਥਾ ਨਾਲ ਸਫਲਤਾ-ਪੂਰਵਕ ਇਕ ਸਮਝੌਤਾ ਕੀਤਾ ਹੈ, ਜਿਸ ਨਾਲ ਦੇਸ਼ ਅਤੇ ਪੰਜਾਬ ਵਿਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੈਦਾ ਹੋਣ ਵਾਲਾ ਕੋਈ ਵੀ ਅਨਾਜ ਅਮਰੀਕਾ ਤੋਂ ਆਯਾਤ ਨਹੀਂ ਕੀਤਾ ਜਾਵੇਗਾ | ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਰਘੂਨਾਥ ਸਿੰਘ ਰਾਣਾ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਮਦਨ ਲਾਲ ਨਾਗਲੂ, ਮੰਡਲ ਪ੍ਰਧਾਨ ਮਨੋਜ ਕੁਮਾਰ, ਮੰਡਲ ਜਨਰਲ ਸਕੱਤਰ ਜਗਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੰਧਾਲਾ ਜੱਟਾਂ ਦੇ ਐਲੀਮੈਂਟਰੀ ਸਕੂਲ 'ਚ ਚੋਰੀ ਅਗਲੀ ਖ਼ਬਰ ਭਾਰਤ ਅਤੇ ਅਮਰੀਕਾ ਵਿਚਕਾਰ ਸਮਝੌਤਾ ਕਿਸਾਨਾਂ ਲਈ ਲਾਭਦਾਇਕ-ਸੇਠੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।