ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਬੁੱਲੋ੍ਹਵਾਲ ਦੇ ਵਾਸੀ ਸਟਾਰ ਕਪਲ ਬਲੱਡ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਪਿੰਡ ਨੰਦਾਚੌਰ ਵਿਖੇ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ 'ਚ ਪਹੁੰਚ ਕੇ 35ਵੀਂ ਵਾਰ ਇਕੱਠਿਆਂ ਖ਼ੂਨਦਾਨ ਕੀਤਾ | ਜ਼ਿਕਰਯੋਗ ਹੈ ਕਿ ਇਹ ਜੋੜਾ ਹਰ ਚਾਰ ਮਹੀਨੇ ਬਾਅਦ ਲਗਾਤਾਰ ਖ਼ੂਨਦਾਨ ਕਰਦਾ ਹੈ ਅਤੇ ਨਿੱਜੀ ਤੌਰ 'ਤੇ ਬਹਾਦਰ ਸਿੰਘ ਸਿੱਧੂ ਨੇ 70ਵੀਂ ਅਤੇ ਜਤਿੰਦਰ ਕੌਰ ਸਿੱਧੂ ਨੇ 35ਵੀਂ ਵਾਰ ਖ਼ੂਨਦਾਨ ਕੀਤਾ ਹੈ | ਸੁਸਾਇਟੀ ਦੇ ਪ੍ਰਧਾਨ ਅਸ਼ਮੀਤ ਸਿੰਘ ਪਾਬਲਾ ਨੇ ਸਿੱਧੂ ਜੋੜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਮੁਹਿੰਮ ਵਿਚ ਸਿੱਧੂ ਜੋੜਾ ਸਾਡੇ ਇਲਾਕੇ ਲਈ ਇਕ ਚਾਨਣ ਮੁਨਾਰਾ ਹੈ |