17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹਰਪਾਲ ਸਿੰਘ ਬਿੱਟਾ ਸ਼੍ਰੋਮਣੀ ਅਕਾਲੀ ਦਲ ਦੇ ਗਰਨਾ ਸਾਹਿਬ ਤੋਂ ਸਰਕਲ ਪ੍ਰਧਾਨ ਨਿਯੁਕਤ

ਅਜੀਤ ਡੈਸਕ 14-02-2026
ਹਰਪਾਲ ਸਿੰਘ ਬਿੱਟਾ



ਦਸੂਹਾ, 13 ਫਰਵਰੀ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿੱਲਜੀਆਂ ਵਲੋਂ ਹਰਪਾਲ ਸਿੰਘ ਬਿੱਟਾ ਨੂੰ ਗਰਨਾ ਸਾਹਿਬ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨ ਹਰਪਾਲ ਸਿੰਘ ਬਿੱਟਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿੱਲਜੀਆਂ, ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਜਥੇਦਾਰ ਮਹਿੰਦਰ ਸਿੰਘ ਸਰੀਹਪੁਰ, ਭੁਪਿੰਦਰ ਸਿੰਘ ਨੀਲੂ ਚੀਮਾ, ਸਤਵਿੰਦਰ ਸਿੰਘ ਪੰਡੋਰੀ, ਜਸਵਿੰਦਰ ਸਿੰਘ ਕਾਲੜਾ, ਦਵਿੰਦਰ ਸਿੰਘ ਕਾਹਲੋਂ, ਸੰਤ ਸਿੰਘ ਜੰਡੌਰ, ਲਖਵਿੰਦਰ ਸਿੰਘ ਲੱਖੀ, ਮਨਪ੍ਰੀਤ ਸਿੰਘ ਰੰਧਾਵਾ ਤੋਂ ਇਲਾਵਾ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰਨਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵਲੋਂ ਉਨ੍ਹਾਂ ਵਿੱਚ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਹ ਉਸ ਤੇ ਖਰੇ ਉਤਰਨ ਲਈ ਸੰਭਵ ਯਤਨ ਕਰਨਗੇ | ਇਸ ਮੌਕੇ ਉਨ੍ਹਾਂ ਨੂੰ ਵੱਖ-ਵੱਖ ਅਹੁਦੇਦਾਰਾਂ ਵਲੋਂ ਵਧਾਈ ਦਿੱਤੀ ਗਈ ਅਤੇ ਉਨਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਟਾਂਡਾ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਪ੍ਰਹਾਰ-2 ਅਗਲੀ ਖ਼ਬਰ ਸਿੱਧੂ ਜੋੜੇ ਨੇ 35ਵੀਂ ਵਾਰ ਇਕੱਠਿਆਂ ਖ਼ੂਨਦਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।