17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਟਾਂਡਾ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਪ੍ਰਹਾਰ-2

ਅਜੀਤ ਡੈਸਕ 14-02-2026
ਟਾਂਡਾ ਉੜਮੁੜ, 13 ਫਰਵਰੀ (ਦੀਪਕ ਬਹਿਲ)-ਸਬ ਡਵੀਜ਼ਨ ਟਾਂਡਾ ਵਲੋ ਆਪ੍ਰੇਸ਼ਨ ਪ੍ਰਹਾਰ-2 ਤਹਿਤ ਵੱਖ-ਵੱਖ ਕਾਰਵਾਈਆਂ ਕੀਤੀਆਂ ਹਨ | ਇਸ ਬਾਰੇ ਥਾਣਾ ਟਾਂਡਾ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਥਾਣਾ ਮੁਖੀ ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਮਾੜੇ ਅਨਸਰਾਂ ਉੱਪਰ ਕਾਬੂ ਪਾਉਣ ਲਈ ਸਪੈਸ਼ਲ ਆਪ੍ਰੇਸ਼ਨ ਪ੍ਰਹਾਰ ਤਹਿਤ 9 ਫਰਵਰੀ ਤੋਂ 11 ਫਰਵਰੀ ਤੱਕ ਚਲਾਇਆ ਗਿਆ | ਜਿਸ ਦੌਰਾਨ ਐਸ.ਪੀ.ਡੀ ਪਰਮਿੰਦਰ ਸਿੰਘ ਹੀਰ ਹੁਸ਼ਿਆਰਪੁਰ ਦੀ ਯੋਗ ਅਗਵਾਈ ਵਿਚ ਸਬ ਡਵੀਜ਼ਨ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਮਾੜੇ ਅਨਸਰਾਂ ਪਰ ਚਲਾਈ ਗਈ ਕਾਰਵਾਈ ਟਾਂਡਾ ਪੁਲਿਸ ਵੱਲੋਂ 9 ਮੁਲਜ਼ਮ ਸੀਰੀਅਸ ਕ੍ਰਾਈਮ ਤਹਿਤ, ਭਗੌੜਾ ਕਰਾਰ ਦਿੱਤੇ ਗਏ 2 ਦੋਸ਼ੀ, 2 ਗੈਂਗਸਟਰ, ਐਨ.ਡੀ.ਪੀ.ਐੱਸ ਐਕਟ ਤਹਿਤ ਕੁਲ 8 ਮੁਕੱਦਮੇ ਦਰਜ ਕੀਤੇ ਗਏ | ਇਸ ਤੋਂ ਇਲਾਵਾ ਇਸ ਤੋਂ ਇਲਾਵਾ ਇੱਕ ਮੁਕੱਦਮਾ ਐਕਸਾਈਜ਼ ਐਕਟ ਅਧੀਨ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ 29ਵਾਂ ਸਾਲਾਨਾ ਭੰਡਾਰਾ ਪਿੰਡ ਮੰਡ ਵਿਖੇ 22 ਨੂੰ ਅਗਲੀ ਖ਼ਬਰ ਹਰਪਾਲ ਸਿੰਘ ਬਿੱਟਾ ਸ਼੍ਰੋਮਣੀ ਅਕਾਲੀ ਦਲ ਦੇ ਗਰਨਾ ਸਾਹਿਬ ਤੋਂ ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।