ਮਾਹਿਲਪੁਰ, 13 ਫਰਵਰੀ (ਰਜਿੰਦਰ ਸਿੰਘ)-ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਦੋ ਦਿਨਾਂ ਰਾਤਰੀ ਵਿਸ਼ੇਸ਼ ਕੀਰਤਨ ਸਮਾਗਮ ਮੈਨੇਜਰ ਗੁਰਦਿਆਲ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਵਿਸ਼ਾਲ ਕੀਰਤਨ ਸਮਾਗਮ ਦੌਰਾਨ ਕਥਾ ਵਾਚਕ ਬਾਬਾ ਬੂਟਾ ਸਿੰਘ ਗੁੜਬੜੀ ਵਾਲੇ, ਗਿਆਨੀ ਗੁਰਜਿੰਦਰ ਸਿੰਘ, ਭਾਈ ਬਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਹਰਮੇਸ਼ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਬਹਾਦਰ ਸਿੰਘ ਵੱਲੋਂ ਗੁਰਬਾਣੀ ਕੀਰਤਨ, ਕਥਾ ਵਿਚਾਰਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵੱਲੋਂ ਬਾਬਾ ਬੂਟਾ ਸਿੰਘ ਗੁੜਬੜੀ ਮੈਂਬਰ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਡਾ.ਜੰਗ ਸਿੰਘ ਬਹਾਦਰ ਸਿੰਘ ਰਾਏ ਅੰਤਰਿਕ ਕਮੇਟੀ ਮੈਂਬਰ ਪ੍ਰੋ. ਸਰਵਣ ਸਿੰਘ, ਲਖਵੀਰ ਸਿੰਘ ਰਾਣਾ, ਪਰਮਜੀਤ ਸਿੰਘ, ਜਗਮੋਹਣ ਸਿੰਘ ਜੱਗੀ, ਹਰਬੰਸ ਸਿੰਘ ਹੈੱਡ ਗ੍ਰੰਥੀ, ਭਾਈ ਸੁਰਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜ਼ੋਰਾਵਰ ਸਿੰਘ, ਭਾਈ ਜਸਪਾਲ ਸਿੰਘ ਪਾਲਾ, ਜਸਵਿੰਦਰ ਸਿੰਘ ਗੜ੍ਹਸ਼ੰਕਰ, ਗੁਰਲਾਟ ਸਿੰਘ, ਮਨਵੀਰ ਸਿੰਘ, ਹਰਸਿਮਰਨ ਸਿੰਘ, ਇੰਸ. ਜਗਪਿੰਦਰ ਸਿੰਘ, ਭਾਈ ਗੁਰਜੀਤ ਸਿੰਘ ਸੰਘਾ, ਦਇਆ ਸਿੰਘ, ਗੁਰਮੀਤ ਸਿੰਘ, ਰਾਜਵੀਰ ਸਿੰਘ, ਭਾਈ ਮਾਨ ਸਿੰਘ, ਰਾਜ ਪ੍ਰੀਤ ਸਿੰਘ, ਇਕਬਾਲ ਸਿੰਘ, ਕਰਨੈਲ ਸਿੰਘ, ਲਖਵੀਰ ਸਿੰਘ ਲੱਖਾ, ਅਮਰੀਕ ਸਿੰਘ ਰਾਮਪੁਰ, ਜਸਵੰਤ ਸਿੰਘ ਦੋਹਲਰੋਂ, ਪਿ੍ੰਸ ਸਿੰਘ, ਗੁਰਨਾਮ ਸਿੰਘ,ਪਰਮਜੀਤ ਸਿੰਘ, ਰਣਵੀਰ ਸਿੰਘ ਸਕੱਤਰ ਅਤੇ ਹੋਰ ਸੰਗਤਾਂ ਹਾਜ਼ਰ ਸਨ |